ਮਹਿੰਗਾਈ ਦੇ ਵਿਰੋਧ ਵਿਚ ਭਲਕੇ ਹੋਵੇਗਾ ਕਿਸਾਨਾਂ ਦਾ ਹੱਲਾ ਬੋਲ

0
43

ਚੰਡੀਗੜ੍ਹ : ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਹੈ। ਸਾਂਝਾ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਨੁਸਾਰ ਵੀਰਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵਲੋਂ ਦੋ ਘੰਟੇ ਲਈ ਸੜਕਾਂ ‘ਤੇ ਵਾਹਨ ਖੜੇ ਕੀਤੇ ਜਾਣਗੇ ਅਤੇ 10 ਮਿੰਟ ਲਈ ਵਾਹਨਾਂ ਦੇ ਹਾਰਨ ਵਜਾਏ ਜਾਣਗੇ ਤਾਂ ਕਿ ਕੇਂਦਰ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜ ਸਕੇ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ ‘ਚ ਲਏ ਫੈਸਲੇ ਮੁਤਾਬਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼-ਭਰ ‘ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ-ਮੋਰਚਿਆਂ ‘ਤੇ ਅੰਦੋਲਨ ਦੀ ਮਜ਼ਬੂਤੀ ਲਈ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਪਰ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੋਵੇ।

Google search engine

LEAVE A REPLY

Please enter your comment!
Please enter your name here