ਮਾਨਸੂਨ : ਅੱਜ ਕਿਥੇ ਪਵੇਗਾ ਮੀਂਹ ਤੇ ਕਿਥੇ ਨਹੀਂ, ਪੜ੍ਹੋ

0
50

ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 1 ਅਗਸਤ ਤੱਕ ਭਾਰਤ ਦੇ ਪੂਰਬੀ, ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਭਾਰੀ ਬਾਰਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

Google search engine

LEAVE A REPLY

Please enter your comment!
Please enter your name here