ਮਾਨਸੂਨ : ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ

0
36

ਚੰਡੀਗੜ੍ਹ: ਅਗਸਤ ਦਾ ਪਹਿਲਾ ਹਫ਼ਤਾ ਬਾਰਸ਼ ਨਾਲ ਭਰਪੂਰ ਹੋਣ ਦੀ ਭਵਿਖਬਾਣੀ ਜਾਰੀ ਕੀਤੀ ਗਈ ਹੈ। ਦਰਅਸਲ ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਆਪਣੇ ਤਾਜ਼ਾ ਟਵੀਟ ਵਿੱਚ ਅਗਲੇ ਚਾਰ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅਗਲੇ ਚਾਰ ਦਿਨ ਬੱਦਲ ਛਾਏ ਰਹਿਣਗੇ। ਹਾਲਾਂਕਿ ਪਹਿਲਾਂ ਇਹ ਅਨੁਮਾਨ ਲਗਾਇਆ ਗਿਆ ਸੀ ਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ, ਪਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਜ਼ਿਆਦਾਤਰ ਸਥਾਨਾਂ ਵਿੱਚ ਅਗਲੇ ਚਾਰ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਕੁਝ ਥਾਵਾਂ ‘ਤੇ ਹਲਕੀ ਬਾਰਸ਼ ਵੀ ਹੋ ਸਕਦੀ ਹੈ। ਉੱਤਰ ਪੱਛਮੀ ਭਾਰਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ ਅਗਲੇ ਪੰਜ ਦਿਨਾਂ ਵਿੱਚ ਜੰਮੂ -ਕਸ਼ਮੀਰ ਅਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ ਵਿਚ ਵੀਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

Google search engine

LEAVE A REPLY

Please enter your comment!
Please enter your name here