Home LATEST UPDATE ਮਾਮਲਾ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ...

ਮਾਮਲਾ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ

0
7

ਕਰਨਾਲ : ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਸਬੰਧੀ ਕਿਸਾਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਐੱਸ.ਡੀ.ਐਮ. ਆਯੂਸ਼ ਸਿਨਹਾ ਵਿਰੁਧ ਕੇਸ ਦੀ ਨਿਆਂਇਕ ਜਾਂਚ ਹੋਵੇਗੀ ਅਤੇ ਉਹ ਜਾਂਚ ਪੂਰੀ ਹੋਣ ਤੱਕ ਇਕ ਮਹੀਨੇ ਦੀ ਛੁੱਟੀ ਦੇ ‘ਤੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ‘ਚ ਕਿਹਾ ਗਿਆ ਕਿ 28 ਅਗਸਤ ਨੂੰ ਹੋਈ ਘਟਨਾ ਦੀ ਜਾਂਚ ਸੇਵਮੁਕਤ ਜੱਜ ਕਰਨਗੇ ਅਤੇ ਇਹ ਜਾਂਚ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਜਿਸ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋਈ ਹੈ, ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ ‘ਤੇ ਇੱਕ ਮਹੀਨੇ ਦੇ ਅੰਦਰ ਨੌਕਰੀ ਮਿਲੇਗੀ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਮਿਨੀ ਸਕੱਤਰੇਤ, ਕਰਨਾਲ ਵਿਖੇ ਲਗਾਇਆ ਗਿਆ ਧਰਨਾ ਸਮਾਪਤ ਹੋਵੇਗਾ।

NO COMMENTS

LEAVE A REPLY

Please enter your comment!
Please enter your name here