ਮੀਂਹ ਕਾਰਨ ਖਿਸਕੀ ਜ਼ਮੀਨ, ਸੜਕੀ ਮਾਰਗ ਬੰਦ

0
4

ਹਿਮਾਚਲ : ਰਾਜਧਾਨੀ ਸ਼ਿਮਲਾ ਵਿੱਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਪੈ ਰਹੇ ਭਾਰੀ ਮੀਂਹ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੋਮਵਾਰ ਯਾਨੀ ਅੱਜ ਸਵੇਰੇ ਸ਼ਿਮਲਾ-ਕੁਸੁੰਪਟੀ ਦੇ ਮੇਹਲੀ-ਸ਼ੋਗੀ ਬਾਈਪਾਸ ਰੋਡ ‘ਤੇ ਬਿਓਲੀਆ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿੱਚ ਕਾਫ਼ੀ ਮਾਲੀ ਨੁਕਾਸਨ ਦੀ ਵੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇੱਕ ਘਰ ਦੀ ਕੰਧ ਡਿੱਗ ਗਈ ਅਤੇ ਉਸ ਦਾ ਮਲਬਾ ਸੜਕ ‘ਤੇ ਡਿੱਗਣ ਕਾਰਨ ਸੜਕੀ ਮਾਰਗ ਬਿਲਕੁਲ ਬੰਦ ਹੋ ਗਿਆ। ਹਾਲਾਂਕਿ ਹੁਣ ਹੌਲੀ-ਹੌਲੀ ਸੜਕ ਤੋਂ ਮਲਬਾ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਵਿੱਚ ਨੁਕਸਾਨੇ ਗਏ ਘਰ ਦੇ ਨੇੜਲੇ ਘਰਾਂ ਦੀਆਂ ਕੰਧਾਂ ਨੂੰ ਵੀ ਨੁਕਸਾਨ ਪੁੱਜਿਆ ਹੈ।ਹਾਲਾਂਕਿ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਮਾਲੀ ਨੁਕਸਾਨ ਕਾਰਨ ਪੀੜਤ ਪਰਿਵਾਰ ਕਾਫ਼ੀ ਪ੍ਰੇਸ਼ਾਨ ਹੈ। ਜੋ ਸਰਕਾਰ ਤੋਂ ਆਰਥਕ ਮਦਦ ਦੀ ਮੰਗ ਕਰ ਰਿਹਾ ਹੈ।

Google search engine

LEAVE A REPLY

Please enter your comment!
Please enter your name here