ਮਹਾਰਾਸ਼ਟਰ : ਮੀਂਹ ਬਣਿਆ ਕਹਿਰ, 100 ਤੋਂ ਵੱਧ ਮੌਤਾਂ

0
52

ਮੁੰਬਈ : ਮੌਨਸੂਨ ਦੀ ਦਸਤਕ ਕਈਆਂ ਲਈ ਖੁਸ਼ੀ ਅਤੇ ਬਹੁਤਿਆਂ ਲਈ ਪ੍ਰੇਸ਼ਾਨੀ ਦਾ ਸਵੱਬ ਬਣੀ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਮਹਾਂਰਾਸ਼ਟਰ ਵਿੱਚ ਹੁਣ ਤੱਕ 113 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 100 ਅਜੇ ਵੀ ਲਾਪਤਾ ਹਨ ਇਸ ਤੋਂ ਇਲਾਵਾ ਹੜ੍ਹਾਂ ਵਿੱਚ 50 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਹੀ ਨਹੀਂ ਸੂਬੇ ਭਰ ਵਿੱਚ ਹੜ੍ਹਾਂ ਕਾਰਨ 3228 ਜਾਨਵਰਾਂ ਦੀ ਮੌਤ ਹੋ ਗਈ ਹੈ।


ਪੱਛਮੀ ਮਹਾਰਾਸ਼ਟਰ ਅਤੇ ਕੋਂਕਣ ਵਿੱਚ ਭਾਰੀ ਬਾਰਸ਼ ਕਾਰਨ ਕਈਆਂ ਦੀ ਮੌਤ ਹੋ ਗਈ ਹੈ। ਰਾਏਗੜ੍ਹ ਜ਼ਿਲ੍ਹੇ ਦੇ ਤਲਈ ਪਿੰਡ ਵਿੱਚ ਹੋਏ, ਇੱਕ ਖਿਸਕਣ ਵਿੱਚ ਘੱਟੋ ਘੱਟ 52 ਲੋਕਾਂ ਦੀ ਮੌਤ ਹੋ ਗਈ ਹੈ ਅਤੇ 53 ਹੋਰ ਅਜੇ ਵੀ ਲਾਪਤਾ ਹਨ। ਰਾਏਗੜ੍ਹ ਅਤੇ ਰਤਨਾਗਿਰੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਦੋਵਾਂ ਜ਼ਿਲ੍ਹਿਆਂ ਨੂੰ ਤੁਰੰਤ 2 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਦੂਸਰੇ ਜ਼ਿਲ੍ਹਿਆਂ ਨੂੰ ਹਰੇਕ ਨੂੰ 50 ਲੱਖ ਰੁਪਏ ਦਿੱਤੇ ਗਏ ਹਨ।

Google search engine

LEAVE A REPLY

Please enter your comment!
Please enter your name here