ਚੰਡੀਗੜ੍ਹ—ਪੰਜਾਬ ਦੇ ਮੁੱਖ ਮੰਤਰੀ ਕੈ.ਅਮਰਿੰਦਰ ਸਿੰਘ ਨੇ ਅੱਜ ਉਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈ. ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਕੰਵਲ ਦੇ ਜੱਦੀ ਪਿੰਡ ਢੁਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਕਿ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਕੰਵਲ ਨੇ ਕਈ ਨਾਵਲਾਂ ਸਮੇਤ ਲਗਭਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ। ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।
Related Posts
ਸਾਊਥ ਸਰੀ ‘ਚ 17 ਤੇ 16 ਸਾਲਾ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
ਵਿਦੇਸ਼ਾਂ ਵਿਚ ਭਾਰਤੀ ਮੂਲ ਦੇ ਲੋਕਾਂ ਨਾਲ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਾਊਥ ਸਰੀ ‘ਚ ਪੰਜਾਬੀ ਨੌਜਵਾਨਾਂ…
ਸਮਾਂ ਬਚਾਉ Agro drone ਨਾਲ ਸਪ੍ਰੇਹ ਕਰਵਾਉ
-15 ਮਿੰਟਾਂ ’ਚ 2 ਏਕੜ ਜ਼ਮੀਨ ’ਤੇ ਕਰੇਗਾ ਸਪਰੇਅ -ਲਾਗਤ ਤੇ ਸਮੇਂ ਦੀ ਹੋਵੇਗੀ ਬੱਚਤ ਗੈਜੇਟ ਡੈਸਕ–ਫਸਲਾਂ ’ਤੇ ਕੀਟਨਾਸ਼ਕਾਂ ਦਾ…
ਚੰਡੀਗੜ੍ਹ ਦੀ ਕੁੜੀ ਨੇ ਏਅਰ ਫੋਰਸ ”ਚ ਰਚਿਆ ਇਤਿਹਾਸ
ਚੰਡੀਗੜ੍ਹ : ਭਾਰਤੀ ਹਵਾਈ ਫੌਜ ਨੇ ਬੈਂਗਲੂਰ ਦੇ ਯੇਲਾਹਾਂਕਾ ਏਅਰ ਬੇਸ ਦੀ 112ਵੀਂ ਹੈਲੀਕਾਪਟਰ ਯੂਨਿਟ ਦੀ ਫਲਾਈਟ ਲੈਫਟੀਨੈਂਟ ਹਿਨਾ ਜੈਸਵਾਲ…