ਪਟਿਆਲਾ—ਯੂਥ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਤੋਂ ਮੁਹਿੰਮ ਦਾ ਅਗਾਜ਼ ਕੀਤਾ। ਜਿਸ ‘ਚ ਉਨ੍ਹਾਂ ਨੇ ਡੰਮੀ ਮੋਬਾਇਲਾਂ ਦੀ ਹੱਟੀ ਲਗਾਈ, ਜਿਸ ‘ਚ ਇਕ ਡੰਮੀ ਕੈਪਟਨ ਅਮਰਿੰਦਰ ਸਿੰਘ ਵੀ ਖੜ੍ਹੇ ਕੀਤੇ ਗਏ, ਜਿਨ੍ਹਾਂ ਦਾ ਨਾਂ ਕੈਪਟਨ ਰਮਨਿੰਦਰ ਸਿੰਘ ਦੱਸਿਆ ਗਿਆ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਸਮੁੱਚੇ ਵਰਗਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਪਟਿਆਲਾ ਜ਼ਿਲਾ ਸ਼ਹਿਰ ਦੇ ਪ੍ਰਧਾਨ ਹਰਪਾਲ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਯੋਨ ਦੇ ਪ੍ਰਧਾਨ ਸਤਵੀਰ ਸਿੰਘ ਖਟੜਾ, ਯੂਥ ਅਕਾਲੀ ਦਲ ਮਾਲਵਾ ਯੋਨ ਤਿੰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੀਜੀਠਆ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਕੀਤੇ ਵਾਅਦੇ ਪੂਰੇ ਨਹੀ ਕਰੇਗੀ, ਉਦੋਂ ਤੱਕ ਉਹ ਸਰਕਾਰ ਨੂੰ ਜਗਾਉਣ ਦਾ ਕੰਮ ਕਰਦੇ ਰਹਿਣਗੇ।
Related Posts
ਪੰਜਾਬ ’ਚ ਰੋਜਾਨਾ 4 ਘੰਟੇ ਲਈ ਖੁੱਲ੍ਹਣਗੀਆਂ ਦੁਕਾਨਾਂ
ਲਾਕਡਾਊਨ ’ਚ ਦੋ ਹਫ਼ਤਿਆਂ ਲਈ ਵਾਧਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ…
ਐਸ.ਏ.ਐਸ. ਨਗਰ ਨਗਰ ਨਿਗਮ ਦੀ ਮੀਟਿੰਗ ਅੱਜ
ਐਸ ਏ ਐਸ ਨਗਰ : ਨਗਰ ਨਿਗਮ ਐਸ ਏ ਐਸ ਨਗਰ ਦੀ ਆਨ ਲਾਈਨ ਮੀਟਿੰਗ ਭਲਕੇ ਹੋਣ ਜਾ ਰਹੀ ਹੈ…
ਆਸਟ੍ਰੇਲੀਆ ਦੀ ਅਰਥਵਿਵਸਥਾ ਵਧਾਉਂਣ ਵਿੱਚ ਭਾਰਤੀ ਪਹਿਲੇ ਨੰਬਰ ਤੇ
ਸਿਡਨੀ— ‘ਆਸਟ੍ਰੇਲੀਆਈ ਬਿਊਰੋ ਆਫ ਸਟੈਟਿਸਟਿਕਸ’ ਨੇ ਇਕ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਜੂਨ 2018 ‘ਚ ਇੱਥੇ ਭਾਰਤੀਆਂ ਦੀ ਗਿਣਤੀ 5,92,000…