ਮੋਹਾਲੀ : ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕਰੋਨਾ ਲਾਗ ਦੇ ਮਾਮਲਿਆਂ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦੇ ਚਲਦਿਆਂ ਮੋਹਾਲੀ ਦੇ ਡੀ.ਸੀ. ਸ੍ਰੀ ਗਿਰੀਸ਼ ਦਿਆਲਨ ਵੱਲੋਂ ਹੁਣ ਮੋਹਾਲੀ ਸ਼ਹਿਰ ‘ਚ ਵੀ ਕਰਫਿਊ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ‘ਚ ਰਾਹਤ ਦੇਣ ਨਾਲ ਭੀੜ ਜਮ੍ਹਾਂ ਹੋ ਸਕਦੀ ਹੈ, ਜਿਸ ਨਾਲ ਸਮੱਸਿਆ ਹੋਰ ਵੱਧ ਸਕਦੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਆਪਣੇ ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਅਤੇ ਹੋਰ ਸੰਸਥਾਨਾਂ ਨੂੰ ਰਾਹਤ ਦੇਣ ਸਬੰਧੀ ਪੁੱਛਿਆ ਜਾ ਰਿਹਾ ਹੈ ਪਰ ਮੋਹਾਲੀ ‘ਚ ਅਜੇ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਮੋਹਾਲੀ ਅਤੇ ਜਲੰਧਰ ਜ਼ਿਲੇ ‘ਚ ਹੀ ਪੰਜਾਬ ਦੇ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼ ਪਾਏ ਗਏ ਹਨ, ਜਿਸ ਨੂੰ ਮੁੱਖ ਰੱਖਦਿਆਂ ਇਹ ਸਖਤੀ ਵਰਤੀ ਗਈ ਹੈ।
ਦੱਸਣਯੋਗ ਹੈ ਕਿ ਉਨ੍ਹਾਂ ਨੇ ਟਵਿੱਟਰ ਰਾਹੀਂ 6 ਦਿਨ ਪਹਿਲਾਂ ਹੀ ਇਹ ਦੱਸ ਦਿੱਤਾ ਸੀ ਕਿ ਮੋਹਾਲੀ ‘ਚ 20 ਅਪ੍ਰੈਲ ਤੋਂ ਕਰਫਿਊ ‘ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਦੱਸਿਆ ਸੀ ਕਿ ਅਜੇ ਅਜਿਹੀ ਕੋਈ ਸਥਿਤੀ ਨਹੀਂ ਆਈ ਹੈ ਕਿ ਪਿਛਲੇ 14 ਦਿਨਾਂ ‘ਚ ਕੋਈ ਕੇਸ ਨਾ ਆਇਆ ਹੋਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਪਰ ਸਿਹਤ ਮੰਤਰਾਲਾ ਕੁੱਝ ਹੋਰ ਹੀ ਅੰਕੜੇ ਜਾਰੀ ਕਰ ਦਿਤਾ ਹੈ। ਜੇਕਰ ਪੰਜਾਬ ਵਿੱਚ ਕਰੋਨਾ ਕਾਰਨ ਪੀੜਤਾਂ ਦੀ ਗਿਣਤੀ ਦੇਖੀ ਜਾਵੇ ਤਾਂ ਮੋਹਾਲੀ ਅਤੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 63-63 ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਲੁਧਿਆਣਾ ‘ਚ 17, ਅੰਮ੍ਰਿਤਸਰ 14, ਮਾਨਸਾ 13, ਹੁਸ਼ਿਆਰਪੁਰ 07, ਮੋਗਾ 04, ਫਰੀਦਕੋਟ 03, ਰੂਪਨਗਰ 03, ਪਟਿਆਲਾ ‘ਚ 61, ਪਠਾਨਕੋਟ ‘ਚ 25, ਐੱਸ.ਬੀ.ਐੱਸ. ਨਗਰ ‘ਚ 19, ਸੰਗਰੂਰ 03, ਬਰਨਾਲਾ 02, ਫ਼ਤਹਿਗੜ੍ਹ ਸਾਹਿਬ 02, ਕਪੂਰਥਲਾ 03, ਗੁਰਦਾਸਪੁਰ 01, ਮੁਕਤਸਰ 01, ਫਿਰੋਜ਼ਪੁਰ 01 ਮਾਮਲਾ ਰਿਪੋਰਟ ਕੀਤਾ ਗਿਆ ਹੈ।