ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚਿਤਾਵਨੀ

0
9

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੇਸ਼ ਦੇ ਦੱਖਣੀ, ਪੱਛਮੀ, ਪੂਰਬੀ ਅਤੇ ਉੱਤਰੀ ਹਿੱਸਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 31 ਅਗਸਤ ਤੱਕ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਝਾਰਖੰਡ, ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉਤਰਾਖੰਡ ਦੇ ਕਈ ਹਿੱਸਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿਚ ਹਲਕਾ ਬੱਦਲਵਾਈ ਰਹੇਗੀ। ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 33 ਅਤੇ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿਚ ਰਾਜਸਥਾਨ ਦੇ ਚੰਦੌਸੀ, ਬਰੇਲੀ, ਸੰਭਲ, ਏਟਾ, ਕਾਸਗੰਜ ਅਤੇ ਲਕਸ਼ਮਣਗੜ੍ਹ, ਨਗਰ, ਬਯਾਨਾ ਅਤੇ ਨੇੜਲੇ ਇਲਾਕਿਆਂ ਵਿਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

Google search engine

LEAVE A REPLY

Please enter your comment!
Please enter your name here