”ਮੰਜੇ ਬਿਸਤਰੇ 2” ਫਿਲਮ ਦਾ ਪੋਸਟਰ ਰਿਲੀਜ਼

0
124

ਜਲੰਧਰ — ਸਾਲ 2019 ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਲਈ ਵੀ ਖਾਸ ਹੋਣ ਜਾ ਰਿਹਾ ਹੈ ਕਿਉਂਕਿ ਇਸ ਸਾਲ ਗਿੱਪੀ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਇਨ੍ਹਾਂ ਫਿਲਮਾਂ ‘ਚੋਂ ਇਕ ਫਿਲਮ ਜਿਸ ਦੀ ਉਨ੍ਹਾਂ ਦੇ ਫੈਨਜ਼ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਉਸ ਦਾ ਨਾਂ ਹੈ ‘ਮੰਜੇ ਬਿਸਤਰੇ 2’। ਗਿੱਪੀ ਇਸ ਫਿਲਮ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹੈ। ਅੱਜ ਉਨ੍ਹਾਂ ਨੇ ਫਿਲਮ ਦਾ ਅਧਿਕਾਰਕ ਪੋਸਟਰ ਰਿਲੀਜ਼ ਕੀਤਾ ਹੈ। ਇਸ ਪੋਸਟਰ ‘ਚ ਫਿਲਮ ਦੀ ਪੂਰੀ ਸਟਾਰਕਾਸਟ ਨਜ਼ਰ ਆ ਰਹੀ ਹੈ ਤੇ ਸਭ ਦੇ ਚਿਹਰੇ ‘ਤੇ ਮੁਸਕਾਨ ਹੈ।
ਇਸ ਤੋਂ ਇਲਾਵਾ ਗਿੱਪੀ ਨੇ ਇਕ ਹੋਰ ਪੋਸਟਰ ਸ਼ੇਅਰ ਕੀਤਾ ਹੈ, ਜਿਸ ‘ਚ ਗਿੱਪੀ ਦੇ ਨਾਲ ਫਿਲਮ ਦੀ ਮੁੱਖ ਅਦਾਕਾਰਾ ਸਿਮੀ ਚਾਹਲ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਗਿੱਪੀ ਗਰੇਵਾਲ ਆਪਣੇ ਜਨਮਦਿਨ ਯਾਨੀ ਕਿ 2 ਜਨਵਰੀ ਨੂੰ ‘ਮੰਜੇ ਬਿਸਤਰੇ 2’ ਦਾ ਟੀਜ਼ਰ ਵੀ ਰਿਲੀਜ਼ ਕਰਨ ਜਾ ਰਹੇ ਹਨ।