ਯੂ.ਪੀ. ‘ਚ ਦੋ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

0
39

ਲਖਨਊ : ਲਖਨਊ ਦੇ ਕਾਕੋਰੀ ਵਿੱਚ ਐਤਵਾਰ ਦੁਪਹਿਰ ਨੂੰ ਏ.ਟੀ.ਐੱਸ. ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਇਹ ਅੱਤਵਾਦੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਹੁਣ ਗ੍ਰਿਫਤਾਰ ਅੱਤਵਾਦੀਆਂ ਲਈ ਦਿੱਲੀ ਪੁਲਿਸ ਦੀ ਇੱਕ ਟੀਮ ਅਗਲੇ ਦੋ ਦਿਨਾਂ ਵਿੱਚ ਲਖਨਊ ਜਾਏਗੀ। ਯੂ.ਪੀ. ਏ.ਡੀ.ਜੀ., ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਯੂ.ਪੀ. ਏ.ਟੀ.ਐੱਸ. ਨੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਅਲਕਾਇਦਾ ਦੇ ਅੰਸਾਰ ਗਜਵਤ-ਉਲ-ਹਿੰਦ ਨਾਲ ਜੁੜੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਦੀ ਪਛਾਣ ਮਿੰਹਾਜ ਅਹਿਮਦ ਅਤੇ ਮਸੀਰੁੱਦੀਨ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਜ਼ਿਲ੍ਹਿਆਂ ਅਤੇ ਰੇਲਵੇ ਸਟੇਸ਼ਨਾਂ ਵਿਚ ਅਲਰਟ ਜਾਰੀ ਕੀਤਾ ਹੈ। ਸਰਹੱਦੀ ਖੇਤਰ ਦੇ ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

Google search engine

LEAVE A REPLY

Please enter your comment!
Please enter your name here