ਰਾਸ਼ਟਰਪਤੀ ਦੇ ਹੁਕਮ ’ਤੇ ਸੱਤ ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ

0
52

ਚੰਡੀਗੜ੍ਹ : ਦੇਸ਼ ਵਿੱਚ ਕਈ ਰਾਜਾਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗਲਵਾਰ ਨੂੰ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਿਆਣੇ ਦੇ ਰਾਜਪਾਲ ਸਤਿਅਦੇਵ ਨਰਾਇਣ ਆਰਿਆ ਨੂੰ ਵੀ ਇੱਥੋਂ ਹਟਾਇਆ ਗਿਆ ਹੈ। ਹੁਣ ਸਤਿਅਦੇਵ ਨਰਾਇਣ ਆਰਿਆ ਨੂੰ ਤ੍ਰਿਪੁਰਾ ਦਾ ਰਾਜਪਾਲ ਬਣਾਇਆ ਗਿਆ ਹੈ। ਇਸੇ ਤਰ੍ਹਾਂ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ, ਹਰਿ ਬਾਬੂ ਕੰਭਮਪਤੀ ਨੂੰ ਮਿਜੋਰਮ ਦਾ ਰਾਜਪਾਲ, ਮੰਗੂਭਾਈ ਛਗਨਭਾਈ ਪਟੇਲ ਨੂੰ ਮੱਧ ਪ੍ਰਦੇਸ਼ ਦਾ ਰਾਜਪਾਲ ਅਤੇ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਮਿਜੋਰਮ ਦੇ ਰਾਜਪਾਲ ਪੀਏਸ ਸ਼ਰੀਧਰਨ ਪਿੱਲਈ ਨੂੰ ਗੋਵਾ ਦੇ ਰਾਜਪਾਲ, ਤਰੀਪੁਰਾ ਦੇ ਰਾਜਪਾਲ ਰਮੇਸ਼ ਉਮਰ ਨੂੰ ਝਾਰਖੰਡ ਦੇ ਰਾਜਪਾਲ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦਤਾਤਰੇਅ ਨੂੰ ਹਰਿਆਣੇ ਦੇ ਰਾਜਪਾਲ ਦੇ ਰੂਪ ਵਿੱਚ ਨਿਯੁਕਤ ਕੀਤਾ ਗਿਆ ਹੈ।

Google search engine

LEAVE A REPLY

Please enter your comment!
Please enter your name here