spot_img
HomePUNJAB NEWSਲਦਾਖ਼ ਵਿਚ ਲੱਗੇ ਭੂਚਾਲ ਦੇ ਝਟਕੇ

ਲਦਾਖ਼ ਵਿਚ ਲੱਗੇ ਭੂਚਾਲ ਦੇ ਝਟਕੇ

ਲਦਾਖ਼ : ਵਾਰ ਵਾਰ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਦੇਸ਼ ਅੰਦਰ ਜਿਥੇ ਪਹਿਲਾਂ ਹੀ ਬਰਸਾਤ ਕਾਰਨ ਅਤੇ ਅਸਮਾਨੀ ਬਿਜਲੀ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਕੁਝ ਦਿਨਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਹੋਰ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਹੁਣ ਕੇਂਦਰੀ ਸ਼ਾਸਿਤ ਪ੍ਰਦੇਸ਼ ਲਦਾਖ਼ ਵਿਚ ਦਰਮਿਆਨੇ ਪੱਧਰ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ ਲੇਹ ਵਿੱਚ 3.6 ਮਾਪੀ ਗਈ ਹੈ। ਅੱਜ ਆਏ ਇਸ ਭੁਚਾਲ ਦੇ ਝਟਕੇ ਜਿੱਥੇ ਇਸ ਖੇਤਰ ਦੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ। ਉਥੇ ਹੀ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਦੇ ਝਟਕੇ ਆ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments