ਲਾਲ ਕਿਲਾ ਹਿੰਸਾ ਮਾਮਲਾ : ਬੂਟਾ ਸਿੰਘ ਨੂੰ ਮਿਲੀ ਜ਼ਮਾਨਤ

0
56

ਨਵੀਂ ਦਿੱਲ਼ੀ : ਇਸ ਸਾਲ ਗਣਤੰਤਰ ਦਿਵਸ ‘ਤੇ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਕਥਿਤ ਤੌਰ ‘ਤੇ ਹਿੰਸਾ ਤੇ ਭੰਨ੍ਹਤੋੜ ਦੇ ਮਾਮਲੇ ਵਿੱਚ ਬੂਟਾ ਸਿੰਘ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਾਮਿਨੀ ਲਾਓ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੂਟਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਦੱਸ ਦਈਏ ਕਿ ਬੂਟਾ ਸਿੰਘ ਨੇ ਕਿਸਾਨ ਅੰਦੋਲਨ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਪੰਜ ਮਹੀਨਿਆਂ ਤੋਂ ਵੱਧ ਫਰਾਰ ਰਹਿਣ ਤੋਂ ਬਾਅਦ 26 ਸਾਲਾ ਬੂਟਾ ਸਿੰਘ ‘ਤੇ 50,000 ਰੁਪਏ ਦਾ ਇਨਾਮ ਰੱਖਿਆ ਸੀ। ਉਸ ਨੂੰ 30 ਜੂਨ ਨੂੰ ਪੰਜਾਬ ਦੇ ਤਰਨ ਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਅਨੁਸਾਰ, ਬੂਟਾ ਸਿੰਘ ਇੱਕ ਹਿੰਸਕ ਭੀੜ ਦਾ ਹਿੱਸਾ ਸੀ ਜਿਸ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਤੇ ਜਨਤਕ ਜਾਇਦਾਦ ਨੂੰ ਤੋੜਿਆ ਸੀ। ਪੁਲਿਸ ਨੇ ਉਸ ਤੋਂ ਪੁੱਛਗਿੱਛ ਕਰਨ ਤੇ ਕਥਿਤ ਸਾਜਿਸ਼ ਲਈ ਫੰਡ ਦੇਣ ਦੇ ਸ੍ਰੋਤ ਦਾ ਪਤਾ ਲਾਉਣ ਲਈ ਅਦਾਲਤ ਤੋਂ ਉਸ ਦੀ ਪੰਜ ਦਿਨਾਂ ਦੀ ਹਿਰਾਸਤ ਮੰਗੀ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀ ਕਾਨੂੰਨੀ ਟੀਮ ਮਾਮਲੇ ਨੂੰ ਵੇਖ ਰਹੀ ਹੈ।

Google search engine

LEAVE A REPLY

Please enter your comment!
Please enter your name here