ਲਾਲ ਕਿਲਾ ਹਿੰਸਾ ਮਾਮਲਾ : ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ

0
47

ਨਵੀਂ ਦਿੱਲੀ : ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਲਾਲ ਕਿੱਲ੍ਹਾ ਹਿੰਸਾ ਮਾਮਲੇ ‘ਚ ਰੋਹਿਨੀ ਕੋਰਟ ਨੇ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਦੱਸ ਦਈਏ ਕਿ ਇਹ ਰੋਕ 27 ਜੁਲਾਈ ਤੱਕ ਲਗਾਈ ਗਈ ਹੈ। ਇਹ ਹੁਕਮ ਐਡੀਸ਼ਨਲ ਜੱਜ ਸਮਿਤਾ ਗਰਗ ਨੇ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੀ 29 ਜੂਨ ਨੂੰ ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਸੀ ਅਤੇ ਅਦਾਲਤ ਨੇ ਲੱਖਾ ਸਿਧਾਣਾ ਨੂੰ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ‘ਤੇ ਬਾਹਰੀ ਦਿੱਲੀ ਦੀ ਸੜਕ ਨੂੰ ਜਾਮ ਕਰਨ ਤੇ ਬੈਰੀਕੇਡਸ ਨੂੰ ਨੁਕਸਾਨ ਨੂੰ ਪਹੁੰਚਾਉਣ ਦੇ ਦੋਸ਼ ਲੱਗੇ ਹਨ।ਲੱਖਾ ‘ਤੇ ਇਹ ਵੀ ਦੋਸ਼ ਲਗਾਏ ਗਏ ਹਨ ਕਿ ਉਸ ਨੇ ਪੁਲਿਸ ਦੀ ਅਪੀਲ ਨੂੰ ਨਹੀਂ ਮੰਨਿਆ ਤੇ ਉਸ ਨੇ ਪੁਲਿਸ ਦੇ ਸਰਕਾਰੀ ਕੰਮ ‘ਚ ਰੁਕਾਵਟ ਪਾਈ। ਸੁਣਵਾਈ ਦੇ ਦੌਰਾਨ ਕੋਰਟ ਨੇ ਲੱਖਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਪਹਿਲਾਂ ਬੀਤੇ 26 ਜੂਨ ਨੂੰ ਲਾਲ ਕਿੱਲ੍ਹਾ ਹਿੰਸਾ ਦੇ ਮਾਮਲੇ ਵਿੱਚ ਤੀਹ ਹਜ਼ਾਰੀ ਕੋਰਟ ਨੇ ਵੀ ਲੱਖਾ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ।

Google search engine

LEAVE A REPLY

Please enter your comment!
Please enter your name here