ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ਦੀ ਕਾਰਵਾਈ ਕੀਤੀ ਮੁਲਤਵੀ

0
52

ਨਵੀਂ ਦਿੱਲੀ : ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ਦੀ ਕਾਰਵਾਈ ਵੀ ਕੱਲ੍ਹ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਰਾਜ ਸਭਾ ਵਿਚ ਸਭਾਪਤੀ ਐੱਮ. ਵੈਂਕਈਆ ਨਾਇਡੂ ਦੇ ਸੰਬੋਧਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਬਨਿਟ ਦੇ ਨਵੇਂ ਮੰਤਰੀਆਂ ਦਾ ਪਰਿਚੈ ਕਰਾਉਣ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਸਭਾਪਤੀ ਨੇ ਮੈਂਬਰਾਂ ਨੂੰ ਸੰਬੋਧਨ ਦੌਰਾਨ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਪਰੰਪਰਾ 20 ਸਾਲਾਂ ਤੋਂ ਵੱਧ ਸਮੇਂ ਤੋਂ ਚਲੀ ਆ ਰਹੀ ਹੈ। ਨਾਇਡੂ ਨੇ ਇਸ ਦਰਮਿਆਨ ਹੀ ਵੱਖ-ਵੱਖ ਕਮੇਟੀਆਂ ਦੇ ਕੰਮਕਾਜ ਦਾ ਬਿਓਰਾ ਦਿੱਤਾ ਅਤੇ ਨਾਲ ਹੀ ਕੋਰੋਨਾ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਵੀ ਚਰਚਾ ਕੀਤੀ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜਿਵੇਂ ਹੀ ਆਪਣੇ ਕੈਬਨਿਟ ਦੇ ਸਹਿਯੋਗੀਆਂ ਦੀ ਜਾਨ ਪਹਿਚਾਣ ਕਰਵਾਉਣੀ ਸ਼ੁਰੂ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰਾਜ ਸਭਾ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਲਿਤ-ਆਦਿਵਾਸੀ ਭਾਈਚਾਰੇ ਦੇ ਨੁਮਾਇੰਦਿਆਂ ਤੋਂ ਕੁਝ ਲੋਕਾਂ ਨੂੰ ਦਰਦ ਹੋ ਰਿਹਾ ਹੈ। ਵਿਰੋਧੀ ਧਿਰ ਦੀ ਮਾਨਸਿਕਤਾ ਮਹਿਲਾ ਵਿਰੋਧੀ ਹੈ। ਵਿਰੋਧੀ ਧਿਰ ਨੂੰ ਆਦਿਵਾਸੀ ਮੰਤਰੀ ਦਾ ਪਰਿਚੈ ਪਸੰਦ ਨਹੀਂ ਹੈ। ਸਦਨ ਵਿਚ ਅਜਿਹਾ ਪਹਿਲੀ ਵਾਰ ਵੇਖਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ। ਦੁਪਹਿਰ 12.24 ਵਜੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਸੀ। ਰਾਜ ਸਭਾ ਵਿਚ ਸੰਸਦ ਮੈਂਬਰਾਂ ਨੇ ਅਦਾਕਾਰ ਦਿਲੀਪ ਕੁਮਾਰ ਅਤੇ ਐਥਲੀਟ ਮਿਲਖਾ ਸਿੰਘ ਸਮੇਤ ਇਸ ਸਾਲ ਜਾਨ ਗੁਆਉਣ ਵਾਲੇ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 13 ਅਗਸਤ ਤੱਕ ਚਲੇਗਾ, ਇਸ ਦੌਰਾਨ ਮੋਦੀ ਸਰਕਾਰ ਕੁੱਲ 31 ਬਿੱਲ ਪਾਸ ਕਰਵਾਏਗੀ।

Google search engine

LEAVE A REPLY

Please enter your comment!
Please enter your name here