ਇਸਲਾਮਾਬਾਦ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ ‘ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ ‘ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਗੈਸ ਕੰਪ੍ਰੈਸ਼ਰ ‘ਚ ਧਮਾਕਾ ਹੋਣ ਕਾਰਨ ਅੱਗ ਲੱਗੀ। ਉੱਥੇ ਪੁਲਿਸ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਸੇ ਵਲੋਂ ਜਾਣ-ਬੁੱਝ ਕੇ ਤਾਂ ਨਹੀਂ ਲਗਾਈ ਗਈ। ਹਾਦਸੇ ਤੋਂ ਬਾਅਦ ਦੁਲਹਨ ਅਤੇ ਉਸ ਦੀਆਂ ਸਹੇਲੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਉੱਥੇ ਹੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਹ ਦੋਸ਼ ਲਾਇਆ ਹੈ ਕਿ ਅੱਗ ਬੁਝਾਊ ਦਸਤੇ ਮੌਕੇ ‘ਤੇ ਜਲਦੀ ਨਹੀਂ ਪਹੁੰਚੇ ਅਤੇ ਬਚਾਅ ਦਲ ਦੀ ਲਾਪਰਵਾਹੀ ਕਾਰਨ ਜਾਨੀ ਨੁਕਸਾਨ ਹੋਇਆ ਹੈ।
Related Posts
ਭਾਰਤ ‘ਚ 49 ਦਿਨ ਦਾ ਲੌਕਡਾਉਨ ਜ਼ਰੂਰੀ : ਰਿਸਰਚ
ਨਵੀਂ ਦਿੱਲੀ : ਬ੍ਰਿਟੇਨ ਦੀ ਕੈਮਬ੍ਰਿਜ਼ ਯੂਨੀਵਰਸਿਟੀ ‘ਚ ਭਾਰਤੀ ਮੂਲ ਦੇ ਦੋ ਖੋਜਕਰਤਾਵਾਂ ਨੇ ਨਵੀਂ ਰਿਸਰਚ ਕੀਤੀ ਹੈ, ਜਿਸ ‘ਚ…
ਜਮਦੂਤਾਂ ਦੇ ਮੇਲੇ ਚ ਫਰਿਸ਼ਤਾ
ਦਿਲ ਦਾ ਇਲਾਜ਼ ਸਭ ਤੋਂ ਮਹਿੰਗਾ ਹੋਣ ਕਰਕੇ ਲੋਂਕ ਅਪਣਾ ਨੂੰ ਅਪਣਾ ਸਭ ਕੁੱਝ ਵੇਚਣਾ ਪੈ ਜਾਂਦਾ ਹੈ ।ਪਰ ਇੱਕ…
ਬਾਈਕ ਤੋਂ ਬਾਅਦ ਹੈਲੀਕਾਪਟਰ ”ਤੇ ਖਤਰਨਾਕ ਸਟੰਟ ਕਰਦੇ ਦਿਸੇ ਅਕਸ਼ੈ ਕੁਮਾਰ
ਮੁੰਬਈ— ਸਟੰਟ ਲਈ ਮਸ਼ਹੂਰ ਖਿਲਾੜੀ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸੂਰਆਵੰਸ਼ੀ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ।…