ਵਿਕਾਸ ਕਾਰਜਾਂ ਦਾ ਦੌਰਾ ਕਰਨ ਅੰਮ੍ਰਿਤਸਰ ਪਹੁੰਚੇ ਨਵਜੋਤ ਸਿੱਧੂ,ਹੋਇਆ ਵਿਰੋਧ

0
11

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਦੌਰਾ ਕਰਨ ਪਹੁੰਚੇ ਤਾਂ ਇਲਾਕਾ ਵਾਸੀਆਂ ਵੱਲੋਂ ਡਟ ਕੇ ਵਿਰੋਧ ਕੀਤਾ। ਦੱਸ ਦਈਏ ਕਿ ਸਥਾਨਕ ਲੋਕਾਂ ਨੇ ਨਵਜੋਤ ਸਿੱਧੂ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।ਦੱਸਣਯੋਗ ਹੈ ਕਿ ਨਵਜੋਤ ਸਿੱਧੂ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੇਟ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਜਿੱਤ ਕੇ ਹੁਣ ਇਹ ਚਾਰ ਸਾਲਾਂ ਤੋਂ ਬਾਅਦ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੋਂ ਪੂਰਾ ਵਿਧਾਨ ਸਭਾ ਹਲਕਾ ਪੂਰਬੀ ਪ੍ਰੇਸ਼ਾਨ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਤੱਕ ਕੋਈ ਵੀ ਵਿਕਾਸ ਦੇ ਕਾਰਜ ਨਹੀਂ ਕਰਵਾਏ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਾਰਡ ਨੰਬਰ 45 ਦੇ ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ਨੂੰ ਵੀ ਲੈ ਕੇ ਲੋਕ ਪ੍ਰੇਸ਼ਾਨ ਹਨ।

Google search engine

LEAVE A REPLY

Please enter your comment!
Please enter your name here