ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁਲਾਈ FSDC ਦੀ ਬੈਠਕ

Date:

Share post:

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਤਿੰਨ ਸਤੰਬਰ ਨੂੰ ਫਾਇਨੈਂਸ਼ੀਅਲ ਸਟੈਬਿਲਿਟੀ ਐਂਡ ਡਿਵੈੱਲਪਮੈਂਟ ਕੌਂਸਲ ਦੀ ਬੈਠਕ ਬੁਲਾਈ ਹੈ। ਇਸ ਅਹਿਮ ਬੈਠਕ ’ਚ ਫਾਇਨੈਂਸ਼ੀਅਲ ਸੈਕਟਰ ਦੀ ਸਥਿਤੀ ਤੇ ਮਹਾਮਾਰੀ ਤੋਂ ਪ੍ਰਭਾਵਿਤ ਇਕੌਨਮੀ ਦੀ ਰਿਕਵਰੀ ਲਈ ਮਦਦਗਾਰ ਰਣਨੀਤੀ ’ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਇਹ FSDC ਦੀ 24 ਵੀਂ ਬੈਠਕ ਹੋਵੇਗੀ। ਕੌਂਸਲ ਦੀ ਆਖਰੀ ਬੈਠਕ 15 ਦਸੰਬਰ 2020 ਨੂੰ ਹੋਈ ਸੀ। ਇਸ ਬੈਠਕ ਨੂੰ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੇ ਜੀਡੀਪੀ ਵਿਕਾਸ ਦਰ ਤੋਂ ਜੁੜੇ ਅੰਕੜੇ ਜਾਰੀ ਕੀਤੇ ਜਾਣ ਤੋਂ ਬਾਅਦ ਕੀਤਾ ਜਾਵੇਗਾ। ਵੱਖ-ਵੱਖ ਅਰਥ ਸ਼ਾਸਤਰੀ ਇਸ ਗੱਲ ਦੀ ਉਮੀਦ ਕਰ ਰਹੇ ਹਨ ਕਿ ਅਪ੍ਰੈਲ-ਜੂਨ ਤਿਮਾਹੀ ਦੌਰਾਨ ਸਾਲਾਨਾ ਆਧਾਰ ’ਤੇ ਇਕੌਨਮੀ ’ਚ 20 ਫੀਸਦੀ ਦੀ ਮਿਆਦ ਦਰਜ ਕੀਤੀ ਜਾ ਸਕਦੀ ਹੈ। ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਇਕੌਨਮੀ ’ਚ 24.4 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...