ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਮਲੂਕਾ ਜਨਰਲ ਸਕੱਤਰ ਨਿਯੁਕਤ

0
11

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਲਵੇ ਦੀ ਪਾਰਟੀ ਦੇ ਮੁੱਖ ਆਗੂਆਂ ਵਿੱਚੋਂ ਇੱਕ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੇ ਨਾਲ ਹੀ ਸਿਕੰਦਰ ਸਿੰਘ ਮਲੂਕਾ ਵੀ ਚੋਣ ਲੜਨ ਲਈ ਤਿਆਰ ਹੋ ਗਏ ਹਨ। ਉਹ ਹੁਣ ਰਾਮਪੁਰਾ ਫੂਲ ਤੋਂ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਪਹਿਲਾਂ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਚੋਣ ਲੜਨਗੇ। ਉਹ ਮੌੜ ਮੰਡੀ ਤੋਂ ਟਿਕਟ ਮੰਗ ਰਹੇ ਸਨ ਪਰ ਇਸ ਹਲਕੇ ਤੋਂ ਜਗਮੀਤ ਬਰਾੜ ਦੇ ਅਕਾਲੀ ਦਲ ਤੋਂ ਚੋਣ ਲੜਨ ਦੇ ਚਰਚੇ ਸ਼ੁਰੂ ਹੋ ਗਏ ਸਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਮਲੂਕਾ ਨਾਲ ਅੱਜ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਜਿਸ ਲਾਈ ਉਹ ਮਲੂਕਾ ਦੇ ਘਰ ਪੁੱਜੇ ਤੇ ਇਥੇ ਉਨ੍ਹਾਂ ਨੇ ਪਹਿਲਾਂ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਬਠਿੰਡਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਹਨ ਤੇ ਉਨ੍ਹਾਂ ਨੇ ਕਿਹਾ ਹੈ ਕਿ ਜੋ ਪਾਰਟੀ ਹੁਕਮ ਲਗਾਏਗੀ, ਉਹ ਉਸ ‘ਤੇ ਫੁੱਲ ਚੜ੍ਹਾਉਣਗੇ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਮਲੂਕਾ ਹੀ ਰਾਮਪੁਰਾ ਫੂਲ ਤੋਂ ਚੋਣ ਲੜਨਗੇ।

Google search engine

LEAVE A REPLY

Please enter your comment!
Please enter your name here