ਸਕੂਲ ਖੋਲ੍ਹਣ ਸਬੰਧੀ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ

0
27

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਬਾਰੇ ਮੰਗਲਵਾਰ ਨੂੰ ਤਾਜ਼ਾ ਹੁਕਮ ਜਾਰੀ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 26 ਜੁਲਾਈ ਤੋਂ 10ਵੀਂ, 11ਵੀਂ ਤੇ 12ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਸਕੂਲਾਂ ਵਿਚ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰ੍ਹਵੀਂ ਜਮਾਤ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ, ਪਰ ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਸਰੀਰਕ ਤੌਰ ‘ਤੇ ਮੌਜੂਦ ਰਹਿਣ ਦੀ ਇਜ਼ਾਜ਼ਤ ਹੋਵੇਗੀ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ‘ਤੇ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਵਿਕਲਪ ਜਾਰੀ ਰੱਖਿਆ ਜਾਵੇਗਾ । ਇਸ ਸਬੰਧੀ ਜ਼ਿੰਮੇਵਾਰੀ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਸੌਂਪੀ ਜਾਵੇਗੀ।

Google search engine

LEAVE A REPLY

Please enter your comment!
Please enter your name here