ਸਤਲੁਜ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਨੇ ਲੋਕਾਂ ਦੀ ਚਿੰਤਾ ਵਧਾਈ

ਫਿਰੋਜ਼ਪੁਰ : ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਨਵੀਂ ਮੁਸੀਬਤ ਵਿੱਚ ਪਾ ਦਿੱਤਾ ਹੈ। ਪੂਰੀ ਦੁਨੀਆ ਸਮੇਤ ਪੰਜਾਬ ਦੇ ਲੋਕ ਹਾਲੇ ਕਰੋਨਾ ਦੀ ਦਹਿਸ਼ਤ ਤੋਂ ਉਭਰੇ ਨਹੀਂ ਸਨ ਕਿ ਸਤਲੁਜ ਦਰਿਆ ਵਿੱਚ ਵੱਧ ਰਿਹਾ ਪਾਣੀ ਦਾ ਪੱਧਰ ਇਲਾਕੇ ਦੇ ਲੋਕਾਂ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਹਾੜੀ ਖੇਤਰਾਂ ਵਿੱਚ ਵਿਚ ਲਗਾਤਾਰ ਹੋ ਰਹੇ ਬੇ-ਮੌਸਮੇ ਮੀਂਹ ਅਤੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਕਾਰਨ ਧੁੱਸੀ ਬੰਨ• ਦੀ ਹਾਲਤ ਖਸਤਾ ਹੋਈ ਪਈ ਹੈ, ਜਿਸ ਵੱਲ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਦਾ ਧਿਆਨ ਨਾ ਹੋਣ ਕਰਕੇ ਇਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਸਕਦਾ ਹੈ। ਪਿਛਲੇ ਸਾਲ ਵੀ ਪਾਣੀ ਦਾ ਪੱਧਰ ਵਧਣ ਕਾਰਣ ਸਤਲੁਜ ਦੇ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲਿ•ਆਂ ਵਿਚ ਹੜ• ਆਉਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਸੀ ਅਤੇ ਪਿੰਡਾਂ ਦੇ ਪਿੰਡ ਹੜ• ਨਾਲ ਨੁਕਸਾਨੇ ਗਏ ਸਨ।

ਸਤਲੁਜ ‘ਚ ਪਾਣੀ ਦਾ ਪੱਧਰ ਵਧਣ ਕਾਰਣ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿੰਤਾ ਵੀ ਵਧਣ ਲੱਗੀ ਹੈ। ਦੂਜੇ ਪਾਸੇ ਸਤਲੁਜ ਦੇ ਧੁੱਸੀ ਬੰਨ• ਦੀ ਹਾਲਤ ਖਸਤਾ ਹੋ ਰਹੀ ਹੈ ਜਿਸ ਵੱਲ ਜੇ ਸਮਾਂ ਰਹਿੰਦੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੇ ਧਿਆਨ ਨਾ ਦਿੱਤਾ ਤਾਂ ਇਕ ਵਾਰ ਫਿਰ ਇਤਿਹਾਸ ਖੁਦ ਨੂੰ ਦੁਹਰਾਅ ਸਕਦਾ ਹੈ। ਇਸ ਸੰਬੰਧੀ ਡੀ. ਸੀ. ਫਿਰੋਜ਼ਪੁਰ ਕੁਲਵੰਤ ਸਿੰਘ ਨੇ ਕਿਹਾ ਕਿ ਹੜ•ਾਂ ਦੇ ਖਤਰੇ ਨੂੰ ਦੇਖਦੇ ਹੋਏ ਸਾਨੂੰ ਜਨਵਰੀ-ਫਰਵਰੀ ਵਿਚ ਹੀ ਧੁੱਸੀ ਬੰਨ• ਨੂੰ ਮਜ਼ਬੂਤ ਕਰਵਾਉਣ ਅਤੇ ਮੁਕੰਮਲ ਪ੍ਰਬੰਧ ਕਰ ਲੈਣੇ ਚਾਹੀਦੇ ਸਨ ਪਰ ਇਸ ਵਾਰ ਕੋਰੋਨਾ ਵਾਇਰਸ ਕਾਰਣ ਅਸੀਂ ਪ੍ਰਬੰਧਾਂ ਨੂੰ ਪੂਰਾ ਕਰਨ ‘ਚ ਪਿੱਛੇ ਰਹਿ ਗਏ ਹਾਂ, ਉਨ•ਾਂ ਕਿਹਾ ਕਿ ਮੈਂ ਜਲਦੀ ਹੀ ਸਿੰਚਾਈ ਵਿਭਾਗ ਅਤੇ ਦੂਸਰੇ ਵਿਭਾਗਾਂ ਨਾਲ ਇਨ•ਾਂ ਬੰਨ•ਾਂ ਦਾ ਨਿਰੀਖਣ ਕਰਨ ਜਾਵਾਂਗਾ।

ਉਧਰ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਤਲੁਜ ਦੇ ਬੰਨ•ਾਂ ਦੀ ਹਾਲਤ ਬਹੁਤ ਖਰਾਬ ਹੋਈ ਪਈ ਹੈ ਅਤੇ ਪਿਛਲੇ ਸਾਲ ਵੀ ਪਾਣੀ ਦਾ ਪੱਧਰ ਵਧਣ ਕਾਰਣ ਇਹ ਕਮਜ਼ੋਰ ਬੰਨ• ਕਈ ਥਾਵਾਂ ਤੋਂ ਟੁੱਟ ਗਏ ਸਨ, ਜਿਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ। ਇਸ ਲਈ ਪ੍ਰਸ਼ਾਸਨ ਨੂੰ ਸਮੇਂ ਰਹਿੰਦੇ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ, ਨਹੀਂ ਤਾਂ ਇਕ ਵਾਰ ਫਿਰ ਹੜ•ਾਂ ਦੀ ਮਾਰ ਝੱਲਣੀ ਪੈ ਸਕਦੀ ਹੈ।

Leave a Reply

Your email address will not be published. Required fields are marked *