ਸਰਕਾਰੀ ਡਾਕਟਰਾਂ ਵਲੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ

0
13

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਅੱਜ ਯਾਨੀ 12 ਜੁਲਾਈ ਤੋਂ 14 ਜੁਲਾਈ ਤੱਕ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਦੌਰਾਨ ਓ. ਪੀ. ਡੀ. ਸੇਵਾਵਾਂ ਬੰਦ ਰਹਿਣਗੀਆਂ, ਹਾਲਾਂਕਿ ਲੋਕ ਹਿੱਤ ‘ਚ ਐਮਰਜੈਂਸੀ ਅਤੇ ਕੋਵਿਡ ਆਦਿ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਡਾਕਟਰਾਂ ਨੇ ਸੂਬਾ ਸਰਕਾਰ ਵੱਲੋਂ ਆਪਣੇ ਮੁੱਦਿਆਂ ਦਾ ਹੱਲ ਨਾ ਕੀਤੇ ਜਾਣ ‘ਤੇ 19 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਰੈਵੇਨਿਊ ਅਫ਼ਸਰ ਐਸੋਸੀਏਸ਼ਨ, ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਪਟਵਾਰ ਐਸੋਸੀਏਸ਼ਨ ਨੇ ਵੀ ਪੰਜਾਬ ਸਰਕਾਰ ਦੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਨਕਾਰ ਦਿੱਤਾ ਹੈ। ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਤਨਖ਼ਾਹ ਬਾਰੇ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਕੋਈ ਵੀ ਫਾਰਮ ਨਹੀਂ ਭਰੇਗਾ। ਉਨ੍ਹਾਂ ਪਟਵਾਰੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਵੀ ਜਲਦ ਭਰਨ ਦੀ ਮੰਗ ਕੀਤੀ। ਦੱਸ ਦਈਏ ਕਿ ਡਾਕਟਰ ਪੰਜਾਬ ਦੇ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।

Google search engine

LEAVE A REPLY

Please enter your comment!
Please enter your name here