Home LATEST UPDATE ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਆਪ ’ਚ ਸ਼ਾਮਲ

ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਆਪ ’ਚ ਸ਼ਾਮਲ

0
18

ਗੁਰਦਾਸਪੁਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਆਪ ’ਚ ਸ਼ਾਮਲ ਹੋ ਗਏ ਹਨ। ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਦੱਸ ਦਈਏ ਕਿ ਅੱਜ ਸਵੇਰੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਿੱਧੇ ਹੀ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੇਖਵਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਘਰ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਕੀਤੀ ਸੀ ਤੇ ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ , ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੂੰ ਆਪ ‘ਚ ਸ਼ਾਮਲ ਕਰ ਲਿਆ।

NO COMMENTS

LEAVE A REPLY

Please enter your comment!
Please enter your name here