ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਨਹੀਂ ਰਹੇ

0
21

ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ 66 ਸਾਲ ਦੀ ਉਮਰ ਵਿੱਚ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਨਾਲ ਹੋਇਆ। ਦੱਸ ਦਈਏ ਕਿ ਯਸ਼ਪਾਲ,ਭਾਰਤ ਨੂੰ 1983 ਵਿਚ ਵਿਸ਼ਵ ਕੱਪ ਜਿਤਾਉਣ ਵਾਲੀ ਟੀਮ ਦਾ ਹਿੱਸਾ ਸਨ। ਉਹ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਸਨੀਕ ਸੀ। ਯਸ਼ਪਾਲ ਸ਼ਰਮਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਮਗਰੋਂ ਕੁੱਝ ਸਮਾਂ ਐਂਪਾਇਰਿੰਗ ਵੀ ਕੀਤੀ ਸੀ। ਬਾਅਦ ਵਿੱਚ ਉਨ੍ਹਾਂ ਨੂੰ ਟੀਮ ਇੰਡੀਆ ਦਾ ਚੋਣਕਾਰ ਨਿਯੁਕਤ ਕੀਤਾ ਗਿਆ ਸੀ। ਇਥੇ ਦੱਸਣਯੋਗ ਹੈ ਕਿ ਯਸ਼ਪਾਲ ਨੂੰ ਸਰਬੋਤਮ ਕ੍ਰਿਕਟਰ ਬਣਾਉਣ ਵਿੱਚ ਦਿਲੀਪ ਕੁਮਾਰ ਦੀ ਵੀ ਵੱਡੀ ਭੂਮਿਕਾ ਸੀ। ਯਸ਼ਪਾਲ ਸ਼ਰਮਾ ਨੇ ਖ਼ੁਦ ਇਸ ਤੱਥ ਨੂੰ ਸਵੀਕਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਜਿੰਨਾ ਚਿਰ ਮੈਂ ਜਿਉਂਦਾ ਹਾਂ ਦਲੀਪ ਸਹਿਬ ਮੇਰੇ ਪਸੰਦੀਦਾ ਰਹਿਣਗੇ। ਲੋਕ ਉਨ੍ਹਾਂ ਨੂੰ ਦਿਲੀਪ ਕੁਮਾਰ ਕਹਿੰਦੇ ਹਨ, ਮੈਂ ਉਨ੍ਹਾਂ ਨੂੰ ਯੂਸਫ਼ ਭਾਈ ਕਹਿੰਦਾ ਹਾਂ। ਉਹਨਾਂ ਹੀ ਕ੍ਰਿਕਟ ਵਿੱਚ ਮੇਰੀ ਜ਼ਿੰਦਗੀ ਬਣਾਈ। ਕਪਿਲ ਦੇਵ 1983 ਦੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਸਨ, ਨੇ ਕਿਹਾ ਕਿ ਮੇਰੇ ਕੋਲ ਸ਼ਬਦ ਨਹੀਂ ਹਨ। ਮੈਂ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਹੈਰਾਨ ਹਾਂ। ਮੈਂ ਆਪਣੇ ਆਪ ਨੂੰ ਸੰਭਾਲ ਨਹੀਂ ਸਕਦਾ।

Google search engine

LEAVE A REPLY

Please enter your comment!
Please enter your name here