ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ

0
6

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਕਿਸੇ ਵੀ ਦਰਜ ਹੋਏ ਜਾਂ ਭਵਿੱਖ ਵਿਚ ਦਰਜ ਹੋਣ ਵਾਲੇ ਮਾਮਲਿਆਂ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਲੱਗਦਾ ਹੈ ਕਿ ਸੈਣੀ ਨੂੰ ਸਿਆਸੀ ਰੰਜਿਸ਼ ਕਾਰਨ ਮੌਜੂਦਾ ਸਰਕਾਰ ਵੱਲੋਂ ਫਸਾਇਆ ਜਾ ਰਿਹਾ ਹੈ। ਇਸ ਲਈ ਸੈਣੀ ਦੀ ਕਿਸੇ ਵੀ ਮਾਮਲੇ ‘ਚ ਫਰਵਰੀ, 2022 ਤੱਕ ਗ੍ਰਿਫ਼ਤਾਰੀ ਨਹੀਂ ਹੋਵੇਗੀ। ਜਾਣਕਾਰੀ ਅਨੁਸਾਰ ਸੁਮੇਧ ਸੈਣੀ ਨੂੰ ਦੇਸ਼ ਛੱਡਣ ਤੋਂ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣ ਲਈ ਕਿਹਾ ਗਿਆ ਹੈ। ਸੈਣੀ ਖ਼ਿਲਾਫ਼ ਅੰਡਰ ਟ੍ਰਾਇਲ ਮਾਮਲਿਆਂ ‘ਚ ਵੀ ਅਦਾਲਤ ਫਰਵਰੀ, 2022 ਤੋਂ ਪਹਿਲਾਂ ਕੋਈ ਆਰਡਰ ਪਾਸ ਨਹੀਂ ਕਰੇਗੀ। ਦੱਸਣਯੋਗ ਹੈ ਕਿ ਇਹ ਹੁਕਮ ਸਿਰਫ ਐੱਫਆਈਆਰ ਨੰਬਰ 77 ‘ਚ ਲਾਗੂ ਨਹੀਂ ਹੋਣਗੇ ਕਿਉਂਕਿ ਉਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਅਦਾਲਤ ਨੇ ਸੈਣੀ ਨੂੰ ਭਵਿੱਖ ‘ਚ ਕਿਸੇ ਵੀ ਏਜੰਸੀ ਵੱਲੋਂ ਦਰਜ ਕੀਤੇ ਜਾਣ ਵਾਲੇ ਮਾਮਲਿਆਂ ‘ਚ ਵੀ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਹੁਕਮ ਦਿੱਤੇ ਹਨ।

Google search engine

LEAVE A REPLY

Please enter your comment!
Please enter your name here