Home LATEST UPDATE ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ‘ਚ ਹੋਏ...

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ‘ਚ ਹੋਏ ਸ਼ਾਮਲ

0
4

ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ‘ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ‘ਤੇ ਭਾਜਪਾ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਅਨਿਲ ਬਲੂਨੀ ਅਤੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ ਵੀ ਮੌਜੂਦ ਸਨ। ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਲੰਬੇ ਸਮੇਂ ਬਾਅਦ ਉਨ੍ਹਾਂ ਦੇ ਦਾਦਾ ਜੀ ਦੀ ਇੱਛਾ ਪੂਰੀ ਹੋਈ ਹੈ। ਕਾਂਗਰਸ ਨੇ ਉਨ੍ਹਾਂ ਦੀ ਵਫ਼ਾਦਾਰੀ ਦੇ ਬਾਵਜੂਦ ਜਿਸ ਤਰ੍ਹਾਂ ਦਾ ਸਲੂਕ ਕੀਤਾ, ਉਸ ਨਾਲ ਉਨ੍ਹਾਂ ਦਾ ਦਿਲ ਦੁਖਿਆ ਸੀ। ਉਨ੍ਹਾਂ ਕਿਹਾ,‘‘ਮੇਰੇ ਦਾਦਾ ਜੀ ਚਾਹੁੰਦੇ ਸਨ ਕਿ ਮੈਂ ਭਾਜਪਾ ’ਚ ਜਾਵਾਂ। ਉਨ੍ਹਾਂ ਨੇ ਮੈਨੂੰ ਅਟਲ ਬਿਹਾਰੀ ਵਾਜਪਾਈ ਅਤੇ ਲਾਲਕ੍ਰਿਸ਼ਨ ਅਡਵਾਨੀ ਕੋਲੋਂ ਆਸ਼ੀਰਵਾਦ ਲੈਣ ਭੇਜਿਆ ਸੀ।’

NO COMMENTS

LEAVE A REPLY

Please enter your comment!
Please enter your name here