Home LATEST UPDATE ਸਾਬਕਾ DGP ਮੁਹੰਮਦ ਮੁਸਤਫ਼ਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਿੰਸੀਪਲ ਸਟ੍ਰੈਟੇਜਿਕ ਐਡਵਾਈਜ਼ਰ...

ਸਾਬਕਾ DGP ਮੁਹੰਮਦ ਮੁਸਤਫ਼ਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਿੰਸੀਪਲ ਸਟ੍ਰੈਟੇਜਿਕ ਐਡਵਾਈਜ਼ਰ ਨਿਯੁਕਤ

0
20

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸਾਬਕਾ DGP ਮੁਹੰਮਦ ਮੁਸਤਫ਼ਾ  (Mohammad Mustafa) ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਦਾ ਪ੍ਰਿੰਸੀਪਲ ਸਟ੍ਰੈਟੇਜਿਕ ਐਡਵਾਈਜ਼ਰ (ਪ੍ਰਮੁੱਖ ਰਣਨੀਤਕ ਸਲਾਹਕਾਰ) ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਦਾ ਕਹਿਣਾ ਹੈ ਸਾਬਕਾ DGP ਮੁਹੰਮਦ ਮੁਸਤਫ਼ਾ (Mohammad Mustafa) ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ।  ਇਸ ਸਬੰਧ ਵਿੱਚ ਸਿੱਧੂ ਨੇ ਉਨ੍ਹਾਂ ਨੂੰ ਪੱਤਰ ਸੌਂਪਿਆ ਹੈ। ਇਸ ਦੌਰਾਨ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਵੀ ਮੌਜੂਦ ਸੀ।  ਇਸ ਤੋਂ ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਉਹਨਾਂ ਨੇ ਅਹੁਦਾ ਸਵੀਕਾਰ ਕਰ ਲਿਆ ਹੈ।

NO COMMENTS

LEAVE A REPLY

Please enter your comment!
Please enter your name here