ਸਾਬਕਾ DGP ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

Date:

Share post:

ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ। ਦਰਅਸਲ ਬੀਤੇ ਕਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਉਨ੍ਹਾਂ ਦੇ ਚਾਰ ਸਲਾਹਕਾਰਾਂ ਵਿੱਚੋਂ ਮੁਹੰਮਦ ਮੁਸਤਫਾ ਨੂੰ ਵੀ ਨਿਯੁਕਤ ਕੀਤਾ ਸੀ। ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ’ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਸਾਬਕਾ ਡੀਜੀਪੀ ਨੇ ਕਿਹਾ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਦਸ ਦਈਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...