ਸੁਖਬੀਰ ਬਾਦਲ ਦੀ ਰੈਲੀ ਵਿਚ ਹੰਗਾਮਾ

0
11

ਮੋਗਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਇਥੇ ਦਾਣਾ ਮੰਡੀ ਵਿਚ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੇ ਆਹਮੋ – ਸਾਹਮਣੇ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ ‘ ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ ਅਤੇ ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ , ਇੱਕ ਹੋਮਗਾਰਡ ਦੇ ਜਵਾਨ ਦਾ ਸਿਰ ਪਾਟ ਗਿਆ। ਜ਼ਿਕਰਯੋਗ ਹੈ ਕਿ ਸੂਬੇ ‘ ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਸਿਆਸੀ ਪਾਰਟੀਆਂ ਪੂਰੀ ਤਰਾਂ ਸਰਗਰਮ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ ‘ ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Google search engine

LEAVE A REPLY

Please enter your comment!
Please enter your name here