ਸੁਪਰੀਮ ਕੋਰਟ ਨੇ ਹਰਿਆਣਾ ਦੀ ਕੁੜੀ ਦੀ ਫਾਂਸੀ ਦੀ ਸਜ਼ਾ ਰੱਖੀ ਬਰਕਰਾਰ

0
121

ਰੋਹਤਕ : ਦਿ ਸਟੇਟਸਮੈਨ ਦੀ ਖ਼ਬਰ ਮੁਤਾਬਕ ਸੁਪਰੀਮ ਕੋਰਟ ਨੇ ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੋਨਮ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਹੈ। ਦਰਅਸਲ ਸੋਨਮ ‘ਤੇ ਦੋਸ਼ ਹਨ ਕਿ ਉਸ ਨੇ ਸਤੰਬਰ 2009 ਵਿੱਚ ਆਪਣੇ ਪ੍ਰੇਮੀ ਨਵੀਨ ਨਾਲ ਮਿਲ ਕੇ ਆਪਣੇ ਪਰਿਵਾਰ ਦੇ 7 ਲੋਕਾਂ ਦਾ ਕਤਲ ਕੀਤਾ ਸੀ। ਸੋਨਮ ਨੂੰ 16 ਅਕਤੂਬਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਸੀ। 17 ਜੁਲਾਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਨਮ ਅਤੇ ਨਵੀਨ ਨੂੰ “ਰਾਖ਼ਸ਼ਸ” ਦੱਸਦਿਆਂ ਇਨ੍ਹਾਂ ਲਈ ਫਾਂਸੀ ਦੀ ਸਜ਼ਾ ਮੁਕੱਰਰ ਕੀਤੀ ਸੀ।