ਸੁਪਰੀਮ ਕੋਰਟ ਨੇ NEET ਤੇ JEE ਦੀਆਂ ਪ੍ਰੀਖਿਆਵਾਂ ਰੋਕਣ ਤੋਂ ਕੀਤਾ ਇਨਕਾਰ

  0
  240

  ਨਵੀਂ ਦਿੱਲੀ: ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਨੂੰ ਰੋਕਣ ਤੋਂ ਸੁਪਰੀਮ ਕੋਰਟ ਨੇ ਸਾਫ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕੋਰੋਨਾ ਕਰਕੇ IIT-JEE ਤੇ NEET ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਕੋਰਟ ‘ਚ ਦਾਇਰ ਕੀਤੀ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਜੇਈਈ (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਣੀ ਹੈ।

  ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੀ ਦੇਸ਼ ਦੀ ਹਰ ਚੀਜ਼ ਨੂੰ ਰੋਕਿਆ ਜਾਣਾ ਚਾਹੀਦਾ ਹੈ? ਇਸ ਤਰ੍ਹਾਂ ਇੱਕ ਕੀਮਤੀ ਸਾਲ ਨੂੰ ਇੰਝ ਹੀ ਬਰਬਾਦ ਕਰ ਦਈਏ। ਪਟੀਸ਼ਨਕਰਤਾ ਦੇ ਵਕੀਲ ਨੇ ਸਿਹਤ ਨੂੰ ਖ਼ਤਰਾ ਹੋਣ ਦਾ ਹਵਾਲਾ ਦਿੱਤਾ ਪਰ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ ਸੁਣਵਾਈ ਦੀ ਜ਼ਰੂਰਤ ਨਹੀਂ ਸਮਝਦੇ। ਨੈਸ਼ਨਲ ਟੈਸਟਿੰਗ ਏਜੰਸੀ ਲਈ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪ੍ਰੀਖਿਆ ਕਰਾਉਣਾ ਜ਼ਰੂਰੀ ਹੈ।

  ਪਟੀਸ਼ਨ ‘ਚ ਕਹੀ ਗਈ ਸੀ ਇਹ ਗੱਲ: 11 ਵਿਦਿਆਰਥੀਆਂ ਦੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜੇਈਈ (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਤੇ ਨੀਟ 13 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਪਰ ਸਥਿਤੀ ਹੁਣ ਆਮ ਨਹੀਂ। ਅਦਾਲਤ ਨੇ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਵਿੱਚ ਸੁਧਾਰ ਹੋਣ ਤਕ ਇਮਤਿਹਾਨ ਨਾ ਕਰਵਾਉਣ ਦੇ ਆਦੇਸ਼ ਦਿੱਤੇ ਹਨ।

  Google search engine

  LEAVE A REPLY

  Please enter your comment!
  Please enter your name here