ਚੰਡੀਗੜ੍ਹ-ਸਵ. ਪੱਤਰਕਾਰ ਰਾਮਚੰਦਰ ਛਤਰਪਤੀ, ਜਿਸ ਦੀ ਹੱਤਿਆ ਦੇ ਦੋਸ਼ ਵਿਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਦੇ ਬੇਟੇ ਅੰਸ਼ੁਲ ਛਤਰਪਤੀ ਨੇ ਇੱਥੇ ਗੱਲਬਾਤ ਕਰਦੇ ਹੋਏ ਇਸ ਨੂੰ ਸੱਚਾਈ ਦੀ ਜਿੱਤ ਦੱਸਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਉਸ ਨੇ ਕਿਹਾ ਕਿ ਉਨ੍ਹਾਂ ਨੇ ਜੋ 16 ਸਾਲ ਤੱਕ ਅਦਾਲਤ ‘ਤੇ ਭਰੋਸਾ ਪ੍ਰਗਟ ਕੀਤਾ ਸੀ ਅਤੇ ਨਿਆਂ ਦੀ ਉਮੀਦ ਰੱਖੀ ਸੀ, ਉਹ ਉਮੀਦ ਅੱਜ ਪੂਰੀ ਹੋ ਗਈ | ਉਸ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹੋਰ ਮਾਮਲਿਆਂ ਵਿਚ ਵੀ ਪੀੜਤਾਂ ਨੂੰ ਜ਼ਰੂਰ ਅਤੇ ਜਲਦ ਇਨਸਾਫ਼ ਮਿਲੇਗਾ |
Related Posts
ਅੰਮ੍ਰਿਤਸਰ ਜੇਲ ਤੋਂ ਪੇਸ਼ੀ ਭੁਗਤਣ ਆਇਆ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫਰਾਰ
ਪੱਟੀ: ਕੇਂਦਰੀ ਜੇਲ ਅੰਮ੍ਰਿਤਸਰ ਤੋਂ ਪੱਟੀ ਦੀ ਅਦਾਲਤ ‘ਚ ਪੇਸ਼ੀ ਭੁਗਤਣ ਆਇਆ ਇਕ ਹਵਾਲਾਤੀ ਪੁਲਸ ਨੂੰ ਚਕਮਾ ਦੇ ਕੇ ਫਰਾਰ…
ਪੰਜਾਬ ਦੇ ਸਕੂਲਾਂ ਦੇ ਨਾਂ ਵਿਚ ਬਦਲਾਵ
ਸੰਗਰੂਰ : ਪੰਜਾਬ ਦੀਆਂ ਕੁਝ ਨਾਮਵਰ ਸ਼ਖ਼ਸੀਅਤਾਂ ਦੇ ਨਾਮ ‘ਤੇ ਸਿੱਖਿਆ ਵਿਭਾਗ ਨੇ ਕੁਝ ਸਕੂਲਾਂ ਦੇ ਨਾਮ ਰੱਖ ਕੇ ਇਨ੍ਹਾਂ…
ਅਧਿਆਪਕ ਤੋਂ ਪਰੇਸ਼ਾਨ ਵਿਦਿਆਰਥਣ ਨੇ ਲਿਆ ਫਾਹਾ
ਜਲੰਧਰ—ਜਲੰਧਰ ਵਿਚ ਅਧਿਆਪਕ ਤੋਂ ਪਰੇਸ਼ਾਨ ਵਿਦਿਆਰਥਣ ਵੱਲੋਂ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।…