ਹਵਾਈ ਯਾਤਰਾ ਹੋਈ ਮਹਿੰਗੀ

Date:

Share post:

ਨਵੀਂ ਦਿੱਲੀ : ਅੱਜ ਤੋਂ ਤੁਹਾਨੂੰ ਦੇਸ਼ ਵਿੱਚ ਹਵਾਈ ਯਾਤਰਾ ਲਈ ਵਧੇਰੇ ਭੁਗਤਾਨ ਕਰਨਾ ਪਏਗਾ। ਘਰੇਲੂ ਹਵਾਈ ਯਾਤਰਾ ਅੱਜ ਤੋਂ ਮਹਿੰਗੀ ਹੋ ਗਈ ਹੈ। ਦੱਸ ਦਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਰਾਤ ਨੂੰ ਹਵਾਈ ਕਿਰਾਇਆ 12.5 ਫੀਸਦੀ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਤੋਂ ਲਾਗੂ ਹੋ ਜਾਵੇਗਾ। ਇਹ ਵਾਧਾ ਹਵਾਈ ਕਿਰਾਏ ਦੇ ਘੱਟੋ-ਘੱਟ ਤੇ ਵੱਧ ਤੋਂ ਵੱਧ ਮੁੱਲ ਦੋਵਾਂ ‘ਤੇ ਕੀਤਾ ਗਿਆ ਹੈ।


ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਏਅਰਲਾਈਨਜ਼ ਨੂੰ ਘਰੇਲੂ ਉਡਾਣਾਂ ਦੀ ਸੰਖਿਆ 7.5 ਫੀਸਦੀ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਏਅਰਲਾਈਨ ਕੰਪਨੀਆਂ ਨੂੰ ਵੀ ਯਾਤਰੀ ਸਮਰੱਥਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਇਨ੍ਹਾਂ ਘਰੇਲੂ ਉਡਾਣਾਂ ਵਿੱਚ ਯਾਤਰੀਆਂ ਦੀ ਗਿਣਤੀ 65 ਫੀਸਦੀ ਤੋਂ ਵਧਾ ਕੇ ਕੁੱਲ ਸੀਟਾਂ ਦੇ 72.5 ਫੀਸਦੀ ਕਰ ਦਿੱਤੀ ਗਈ ਹੈ।


ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਅਤੇ ਇਸ ਕਾਰਨ ਹੋਏ ਲੌਕਡਾਊਨ ਕਰਕੇ ਹਵਾਈ ਯਾਤਰੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਸੀ ਜਿਸ ਕਾਰਨ ਏਅਰਲਾਈਨ ਕੰਪਨੀਆਂ ਦੀ ਕਮਾਈ ਵੀ ਪ੍ਰਭਾਵਿਤ ਹੋਈ। ਹੁਣ ਇਨ੍ਹਾਂ ਏਅਰਲਾਈਨ ਕੰਪਨੀਆਂ ਨੂੰ ਸਰਕਾਰ ਦੇ ਇਸ ਕਦਮ ਤੋਂ ਕਾਫੀ ਰਾਹਤ ਮਿਲਣ ਦੀ ਉਮੀਦ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...