ਚੰਡੀਗੜ੍ਹ,17 ਅਕਤੂਬਰ,(ਨੀਲ ਭਲਿੰਦਰ ਸਿੰਘ):ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖਿੱਤੇ ਵਿਚ 7 ਨਵੰਬਰ ਨੂੰ ਦੀਵਾਲੀ ਅਤੇ 23 ਨਵੰਬਰ ਨੂੰ ਗੁਰੂਪੁਰਬ ਮੌਕੇ ਪਟਾਕੇ ਚਲਾਉਣ ਲਈ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਦਾ ਸਮਾਂ ਤੈਅ ਕੀਤਾ ਹੈ ਜਦਕਿ 19 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਇਹ ਸਮਾਂ ਸੀਮਾ ਸ਼ਾਮ 5 ਵਜੇ ਤੋਂ ਰਾਤੀਂ 8 ਵਜੇ ਤੱਕ ਹੋਵੇਗੀ। ਇਸ ਦੌਰਾਨ ਪੁਲਿਸ ਦੀ ਪੀਸੀਆਰ ਸਾਰੇ ਖੇਤਰਾਂ ਵਿੱਚ ਜਾਂਚ ਕਰੇਗੀ ਕਿ ਕੋਈ ਇਸ ਤੈਅ ਸਮਾਂ ਸੀਮਾ ਮਗਰੋਂ ਪਟਾਕੇ ਨਾ ਚਲਾਵੇ। ਹਾਈਕੋਰਟ ਬੈਂਚ ਤਿਓਹਾਰਾਂ ਮੌਕੇ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੱਦੇਨਜਰ ਇਸਦੇ ਲਈ ਸਮਾਂ ਤੈਅ ਕੀਤਾ ਗਿਆ ਹੈ। ਇਹ ਆਦੇਸ਼ 24 ਨਵੰਬਰ ਤੱਕ ਲਾਗੂ ਰਹੇਗਾ। ਬੈਂਚ ਨੇ ਕਿਹਾ ਕਿ ਦਿਵਾਲੀ ਮੌਕੇ ਪਟਾਕਿਆਂ ਕਾਰਨ ਹਾਲਾਤ ਇਨ੍ਹੇ ਖ਼ਰਾਬ ਹੋ ਜਾਂਦੇ ਹਨ ਕਿ ਲੋਕਾਂ ਦਾ ਰਾਤ 10 ਵਜੇ ਤੋਂ ਬਾਅਦ ਘਰ ਤੋਂ ਬਾਹਰ ਨਿਕਲ ਕੇ ਸਾਂਹ ਲੈਣਾ ਤੱਕ ਮੁਸ਼ਕਲ ਹੋ ਜਾਂਦਾ ਹੈ। ਹੈਕੋਰਟੀ ਨੇ ਪਟਾਕਿਆਂ ਦੀ ਵਿਕਰੀ ਖਾਸਕਰ ਲਾਇਸੰਸ ਜਾਰੀ ਕਰਨ ਬਾਰੇ ਵੀ ਸਖਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
Related Posts
ਸਟਾਰ ਨਾਈਟ” ਦੌਰਾਨ ਗੁਰਦਾਸ ਮਾਨ ਤੇ ਰਣਜੀਤ ਬਾਵਾ ਨੇ ਗੀਤਾਂ ਨਾਲ ਬੰਨ੍ਹਿਆ ਚੰਗਾ ਰੰਗ
ਸੰਗਰੂਰ- ਰਣਬੀਰ ਕਾਲਜ ਵਿਖੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਆਯੋਜਿਤ ‘ਸਟਾਰ ਨਾਈਟ’ ਦੌਰਾਨ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਰਣਜੀਤ…
”ਮੁਕਲਾਵਾ” ਫਿਲਮ ਦਾ ਗੀਤ ”ਗੁਲਾਬੀ ਪਾਣੀ” 5 ਨੂੰ ਹੋਵੇਗਾ ਰਿਲੀਜ਼
ਜਲੰਧਰ — 24 ਮਈ ਨੂੰ ਵੱਡੇ ਪੱਧਰ ‘ਤੇ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਮੁਕਲਾਵਾ’ ਦਾ ਅਗਲਾ ਗੀਤ ‘ਗੁਲਾਬੀ ਪਾਣੀ’…
ਨਹੀਂ ਰਹੇ ਜੂਨੀਅਰ ਮਹਿਮੂਦ, ਚਾਈਲਡ ਆਰਟਿਸਟ ਦੇ ਤੌਰ ‘ਤੇ ਸ਼ੁਰੂ ਕੀਤਾ ਕੈਰੀਅਰ, ਇਨ੍ਹਾਂ ਫਿਲਮਾਂ ਨਾਲ ਮਿਲੀ ਪਛਾਣ
ਨਵੀਂ ਦਿੱਲੀ: ਪੁਰਾਣੇ ਕਾਮੇਡੀਅਨ ਅਤੇ ਮਹਾਨ ਅਭਿਨੇਤਾ ਜੂਨੀਅਰ ਮਹਿਮੂਦ ਦੇ ਦੇਹਾਂਤ ਦੀ ਖਬਰ ਸੁਣ ਕੇ ਉਸ ਦੌਰ ਦੇ ਸਾਰੇ ਪ੍ਰਸ਼ੰਸਕ…