ਹਾਈਕੋਰਟ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਦਾ ਸਮਾਂ ਤੈਅ

0
192

ਚੰਡੀਗੜ੍ਹ,17 ਅਕਤੂਬਰ,(ਨੀਲ ਭਲਿੰਦਰ ਸਿੰਘ):ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖਿੱਤੇ ਵਿਚ 7 ਨਵੰਬਰ ਨੂੰ ਦੀਵਾਲੀ ਅਤੇ 23 ਨਵੰਬਰ ਨੂੰ ਗੁਰੂਪੁਰਬ ਮੌਕੇ ਪਟਾਕੇ ਚਲਾਉਣ ਲਈ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਦਾ ਸਮਾਂ ਤੈਅ ਕੀਤਾ ਹੈ ਜਦਕਿ 19 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਇਹ ਸਮਾਂ ਸੀਮਾ ਸ਼ਾਮ 5 ਵਜੇ ਤੋਂ ਰਾਤੀਂ 8 ਵਜੇ ਤੱਕ ਹੋਵੇਗੀ। ਇਸ ਦੌਰਾਨ ਪੁਲਿਸ ਦੀ ਪੀਸੀਆਰ ਸਾਰੇ ਖੇਤਰਾਂ ਵਿੱਚ ਜਾਂਚ ਕਰੇਗੀ ਕਿ ਕੋਈ ਇਸ ਤੈਅ ਸਮਾਂ ਸੀਮਾ ਮਗਰੋਂ ਪਟਾਕੇ ਨਾ ਚਲਾਵੇ। ਹਾਈਕੋਰਟ ਬੈਂਚ ਤਿਓਹਾਰਾਂ ਮੌਕੇ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੱਦੇਨਜਰ ਇਸਦੇ ਲਈ ਸਮਾਂ ਤੈਅ ਕੀਤਾ ਗਿਆ ਹੈ। ਇਹ ਆਦੇਸ਼ 24 ਨਵੰਬਰ ਤੱਕ ਲਾਗੂ ਰਹੇਗਾ। ਬੈਂਚ ਨੇ ਕਿਹਾ ਕਿ ਦਿਵਾਲੀ ਮੌਕੇ ਪਟਾਕਿਆਂ ਕਾਰਨ ਹਾਲਾਤ ਇਨ੍ਹੇ ਖ਼ਰਾਬ ਹੋ ਜਾਂਦੇ ਹਨ ਕਿ ਲੋਕਾਂ ਦਾ ਰਾਤ 10 ਵਜੇ ਤੋਂ ਬਾਅਦ ਘਰ ਤੋਂ ਬਾਹਰ ਨਿਕਲ ਕੇ ਸਾਂਹ ਲੈਣਾ ਤੱਕ ਮੁਸ਼ਕਲ ਹੋ ਜਾਂਦਾ ਹੈ। ਹੈਕੋਰਟੀ ਨੇ ਪਟਾਕਿਆਂ ਦੀ ਵਿਕਰੀ ਖਾਸਕਰ ਲਾਇਸੰਸ ਜਾਰੀ ਕਰਨ ਬਾਰੇ ਵੀ ਸਖਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

Google search engine

LEAVE A REPLY

Please enter your comment!
Please enter your name here