ਹੈਰੋਇਨ ਦੀ ਵੱਡੀ ਖੇਪ ਤੇ 22 ਲੱਖ ਦੀ ਨਕਦੀ ਬਰਾਮਦ, 7 ਗ੍ਰਿਫ਼ਤਾਰ

0
27

ਤਰਨ ਤਾਰਨ : ਤਰਨ ਤਾਰਨ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦੇ ਨਾਲ ਨਾਲ, ਹਥਿਆਰ, ਕਾਰਤੂਸ, ਦੋ ਗੱਡੀਆਂ, 22 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਖ਼ਾਲਿਸਤਾਨੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਨਾਮ ਦੇ ਸ਼ਖ਼ਸ ਸਣੇ 7 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਰੁਧ ਪਰਚਾ ਦਰਜ ਕਰ ਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਸੇਵਕ ਸਿੰਘ ਬਾਰਡਰ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ, ਜਿਸ ਦੇ ਤਾਰ ਦੂਜੇ ਗੁਆਂਢੀ ਦੇਸ਼ ਪਾਕਿਸਤਾਨ ਨਾਲ ਹੋ ਸਕਦੇ ਹਨ। ਪੁਲਿਸ ਅਫ਼ਸਰਾਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਸ ’ਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ।

Google search engine

LEAVE A REPLY

Please enter your comment!
Please enter your name here