ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਸੰਬੰਧੀ ਰੱਖੇ ਗਏ ਉਦਾਘਟਨ ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਡੇਰਾ ਬਾਬਾ ਨਾਨਕ ਪਹੁੰਚੇ। ਜਿੱਥੇ ਉਨ੍ਹਾਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਡੇਰਾ ਬਾਬਾ ਨਾਨਕ ਤੋਂ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕੋਰੀਡੋਰ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੱਧੂ ਨੇ ਸੰਗਤਾਂ ਦੇ ਸਿਰ ਬੰਨ੍ਹਿਆ।ਸਿੱਧੂ ਨੇ ਕਿਹਾ ਕਿ ਸੰਗਤਾਂ ਦੀਆਂ ਅਰਦਾਸਾਂ ਸਦਕਾ ਹੀ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਵਲੋਂ ਇਸ ਲਾਂਘੇ ਦੇ ਖੁੱਲ੍ਹਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਅਰਦਾਸਾਂ ਸਦਕਾ ਹੀ ਅੱਜ ਇਹ ਸੰਭਵ ਹੋ ਸਕਿਆ ਹੈ।
Related Posts
ਗੜ੍ਹੇਮਾਰੀਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ
ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ…
ਸਰਕਾਰੀ ਥਾਵਾ ਤੇ ਨਮਾਜ਼ ‘ਤੇ ਮੁਸਲਮਾਨਾਂ ਨੂੰ ਨੋਟਿਸ
ਨਵੀਂ ਦਿੱਲੀ : ਨੋਇਡਾ ‘ਚ ਪਾਰਕ ਆਦਿ ਖੁੱਲ੍ਹੀਆਂ ਥਾਵਾਂ ‘ਚ ਨਮਾਜ਼ ਪੜ੍ਹਨ ‘ਤੇ ਲਾਈ ਪਾਬੰਦੀ ਦੇ ਹੁਕਮਾਂ ਤੋਂ ਬਾਅਦ ਉੱਤਰ…
ਸੈਮਸੰਗ ਲਾਂਚ ਕਰੇਗਾ ਗਲੈਕਸੀ A9S ਸਮਾਰਟਫੋਨ
ਦਿੱਲੀ: ਸੈਮਸੰਗ ਨੇ ਹਾਲ ਹੀ ‘ਚ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ ਗਲੈਕਸੀ A9 (2018) ਲਾਂਚ ਕੀਤਾ ਸੀ ਅਤੇ ਹੁਣ ਸੈਮਸੰਗ…