ਪਟਿਆਲਾ : ਕੇਂਦਰੀ ਜੇਲ ਪਟਿਆਲਾ ਵਿਚ ਤਿੰਨ ਮੋਬਾਇਲ ਫੋਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਤ੍ਰਿਪੜੀ ਵਿਚ ਤਿੰਨ ਕੇਸ ਦਰਜ ਕੀਤੇ ਗਏ ਹਨ।
ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਤੇਜਾ ਸਿੰਘ ਦੀ ਸ਼ਿਕਾਇਤ ‘ਤੇ ਗੈਂਗਸਟਰ ਗੁਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੁਡਾਕੀ ਥਾਣਾ ਘਲ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਅਤੇ ਗੈਂਗਸਟਰ ਗੁਰਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਮਹਿਲ ਕਲਾਂ ਥਾਣਾ ਸਿਟੀ ਬਰਨਾਲਾ ਵਿਰੁਧ ਕੇਸ ਦਰਜ ਕੀਤਾ ਗਿਆ ਹੈ। ਜੇਲ ਪ੍ਰਸ਼ਾਸਨ ਮੁਤਾਬਕ ਜਦੋਂ ਹਾਈ ਸਕਿਓਰਿਟੀ ਜ਼ੋਨ ਨੰ. 1 ਅਤੇ 2 ਦੀ ਤਲਾਸ਼ੀ ਲਈ ਤਾਂ ਉਕਤ ਦੋਵਾਂ ਤੋਂ ਮੋਬਾਇਲ ਫੋਨ ਬਰਾਮਦ ਹੋਏ।
ਇਸੇ ਤਰ੍ਹਾਂ ਗੈਂਗਸਟਰ ਹਰਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਮਹਾਦੀਪੁਰ ਥਾਣਾ ਭੋਗਪੁਰਾ ਜ਼ਿਲ੍ਹਾ ਜਲੰਧਰ ਖਿਲਾਫ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਮੋਬਾਇਲ ਫੋਨ ਬਰਾਮਦ ਹੋਇਆ।
ਹਵਾਲਾਤੀ ਸ਼ਕਤੀ ਸਿੰਘ ਪੁੱਤਰ ਚੰਨੂੰ ਸਿੰਘ ਵਾਸੀ ਭਗਵਾਨ ਨਗਰ ਡਾਬਾ ਥਾਣਾ ਡਾਬਾ ਜ਼ਿਲ੍ਹਾ ਲੁਧਿਆਣਾ ਖਿਲਾਫ ਸਹਾਇਕ ਸੁਪਰਡੈਂਟ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ਼ ਕੀਤਾ ਗਿਆ ਹੈ। ਜੇਲ ਪ੍ਰਸਾਸ਼ਨ ਮੁਤਾਬਕ ਤਲਾਸ਼ੀ ਦੌਰਾਨ ਉਸ ਤੋਂ ਮੋਬਾਇਲ ਫੋਨ ਬਰਾਮਦ ਹੋਇਆ। ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਵਿਸ਼ੇਸ਼ ਕਾਰਵਾਈ ਦੌਰਾਨ ਮੋਬਾਇਲ ਫ਼ੋਨ ਬਰਾਮਦ ਹੋਇਆ ਸੀ।