ਬਰਨਾਲਾ : ਸਕੱਤਰ ਖੇਤੀਬਾੜੀ ਪੰਜਾਬ ਡਾ. ਕਾਹਨ ਸਿੰਘ ਪੰਨੂੰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ।
ਇਸ ਮੌਕੇ ਮੁੱੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱੱਸਿਆ ਕਿ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਮਾਂ ਵੱਲੋਂ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ ਹੈ। ਚੈਕਿੰਗ ਦੌਰਾਨ ਬੀਜ ਵਿਕਰੇਤਾਵਾਂ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਵਿਕੇ ਸਾਮਾਨ ਦੀ ਰਸੀਦ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੱਕਾ ਬਿੱਲ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਜੇ ਕੋਈ ਬੀਜ ਵਿਕਰੇਤਾ ਨਿਰਧਾਰਿਤ ਰੇਟਾਂ ਤੋਂ ਵੱਧ ਕੀਮਤ ’ਤੇ ਬੀਜ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਜਾਂ ਬਲਾਕ ਖੇਤੀਬਾੜੀ ਦਫਤਰ ਨੂੰ ਦਿੱਤੀ ਜਾਵੇ।