ਮੋਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਲਵੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।
ਜ਼ਿਕਰਯੋਗ ਹੈ ਕਿ ਕਾਲਜ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ, ਉਥੇ ਉਨ੍ਹਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜਨ ਲਈ ਅਤੇ ਉਨ੍ਹਾਂ ਅੰਦਰ ਨੈਤਿਕ ਗੁਣਾਂ ਦਾ ਸੰਚਾਰ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ, ਦੋ ਸਾਲਾ ਪੱਤਰ ਵਿਹਾਰ ਕੋਰਸ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਦੀਆਂ ਪ੍ਰੀਖਿਆਵਾਂ ਵਿੱਚ ਸ਼ਮੂਲੀਅਤ ਕਰਵਾਈ ਜਾਂਦੀ ਹੈ।
ਇਸੇ ਲੜੀ ਤਹਿਤ ਕਾਲਜ ਵੱਲੋਂ ਆਪਣੇ ਪੱਧਰ ‘ਤੇ ਵੀ ਇਹ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ, ਜਿਸ ਵਿੱਚ ਪਹਿਲੇ 10 ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000/-, 1500/-, 1200/-, 500/- ਰੁਪਏ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਪ੍ਰੀਖਿਆ ਵਿੱਚ ਬੈਠਣ ਵਾਲੇ ਹਰੇਕ ਵਿਦਿਆਰਥੀ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।
ਅੱਜ ਦੀ ਇਸ ਧਾਰਮਿਕ ਪ੍ਰੀਖਿਆ ਵਿੱਚ ਧਾਰਮਿਕ ਅਧਿਆਪਕ ਪ੍ਰੋ. ਦਵਿੰਦਰ ਪਾਲ ਸਿੰਘ ਵੱਲੋਂ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਗਈ।