ਲਹਿਰਾਗਾਗਾ- ਪਿੰਡ ਨੰਗਲਾ ਵਿਖੇ ਆਪਣੀ ਨੂੰਹ ਨੂੰ ਮਾਰ ਕੇ ਘਰ ‘ਚ ਦੱਬਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਸ ਦੀ ਗੁੰਮਸ਼ੁਦਗੀ ਦਾ ਸਟੇਟਸ ਪਾਉਣ ਵਾਲਾ ਸਹੁਰਾ ਪਰਿਵਾਰ ਆਖਰਕਾਰ ਕਾਨੂੰਨ ਦੇ ਸ਼ਿਕੰਜੇ ‘ਚ ਆ ਹੀ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪਿੰਡ ਨੰਗਲਾ ਦੀ ਨੂੰਹ ਅਤੇ ਪਿੰਡ ਭੁਟਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਪਾਇਆ ਗਿਆ ਸਟੇਟਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਮਾਮਲੇ ਦੇ ਸਬੰਧ ‘ਚ ਪੁਲਸ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਆਪਣੀ ਨੂੰਹ ਦੇ ਗੁੰਮ ਹੋਣ ਦਾ ਨਾਟਕ ਰਚਣ ਵਾਲੇ ਸਹੁਰਾ ਪਰਿਵਾਰ ਦੇ ਘਰੋਂ ਤੁੜੀ ਵਾਲੀ ਜ਼ਮੀਨ ‘ਚੋ ਦੱਬੀ ਹੋਈ ਲਾਸ਼ ਨੂੰ ਬਰਾਮਦ ਕਰ ਲਿਆ।
ਪੁਲਸ ਨੇ ਡਿਊਟੀ ਮਜਿਸਟ੍ਰੇਟ ਤਹਿਸੀਲਦਾਰ ਸੁਰਿੰਦਰ ਸਿੰਘ ਦੀ ਹਾਜ਼ਰੀ ਵਿਚ ਤੂੜੀ ਵਾਲੇ ਕੋਠੇ ‘ਚ ਦੱਬੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸੁਖਜੀਤ ਕੌਰ ਨੂੰ ਉਸ ਦਾ ਸਹੁਰਾ ਪਰਿਵਾਰ ਅਕਸਰ ਤੰਗ-ਪ੍ਰੇਸ਼ਾਨ ਕਰਦਾ ਸੀ।
10 ਫਰਵਰੀ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਫੋਨ ਕਰ ਕੇ ਕਿਹਾ ਕਿ ਸੁਖਜੀਤ ਕੌਰ ਗੁੰਮ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਪਰਿਵਾਰ ਸਮੇਤ ਲੱਭਣ ਦੀ ਕੋਸ਼ਿਸ਼ ਕੀਤੀ ਅਤੇ ਮੇਰੇ ਪਿਤਾ ਦਰਸ਼ਨ ਸਿੰਘ ਵੱਲੋਂ ਜਦੋਂ ਪਿੰਡ ਨੰਗਲਾ ਵਿਖੇ ਜਾ ਕੇ ਪੜਤਾਲ ਕੀਤੀ ਤਾਂ ਮੇਰੀ ਭੈਣ ਦੇ ਸਹੁਰੇ ਪਰਿਵਾਰ ਦਾ ਕੋਈ ਤਸੱਲੀ ਬਖ਼ਸ਼ ਜਵਾਬ ਨਹੀਂ ਸੀ, ਕਈ ਦਿਨ ਭਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ ਕੀਤਾ ਹੈ, ਜਿਸ ਦੇ ਚੱਲਦੇ ਅੱਜ ਪੁਲਸ ਨੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਦੇ ਘਰੋਂ ਤੂੜੀ ਵਾਲੇ ਕੋਠੇ ‘ਚੋਂ ਲਾਸ਼ ਨੂੰ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ ਲਵਪ੍ਰੀਤ, ਦੇਵਰ ਸੁਮਨਪ੍ਰੀਤ, ਸੱਸ ਸਤਵੀਰ ਕੌਰ ਅਤੇ ਸਹੁਰਾ ਕਰਮਜੀਤ ਦੇ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸ