ਸਰਦੂਲਗੜ੍ਹ : ਨੇੜਲੇ ਪਿੰਡ ਜਟਾਣਾ ਖੁਰਦ ਦੇ ਨੌਜਵਾਨ ਬਲਵਿੰਦਰ ਸਿੰਘ (20) ਪੁੱਤਰ ਬਾਵਾ ਸਿੰਘ ਵਾਸੀ ਪਿੰਡ ਜਟਾਣਾ ਖੁਰਦ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਦਿਹਾੜੀ ਮਜ਼ਦੂਰੀ ਕਰਦਾ ਸੀ। ਮ੍ਰਿਤਕ ਪਿਛਲੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਕੰਮ ਧੰਦਾ ਨਾ ਮਿਲਣ ਕਾਰਣ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਵਾਟਰ ਵਰਕਸ ਕੋਲ ਬਣੇ ਸੁੰਨਸਾਨ ਡੇਰੇ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਥਾਣਾ ਝੂਨੀਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਰਵਾਈ ਕਰਕੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ, ਮਜਦੂਰ ਅਤੇ ਕਿਸਾਨ ਜਥੇਬੰਧੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦੀ ਤੁਰਤ ਆਰਥਿਕ ਸਹਾਇਤਾ ਕੀਤੀ ਜਾਵੇ।