ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਵਿੱਢੀ ਜੰਗ ਖਿਲਾਫ ਕੋਰੋਨਾ ਦਾ ਡੱਟਕੇ ਮੁਕਾਬਲਾ ਕਰਨ ਲਈ ਪੰਚਾਇਤਾਂ ਅਤੇ ਪਿੰਡ ਵਾਸੀ ਵੀ ਅੱਗੇ ਆ ਰਹੇ ਹਨ। ਪਿੰਡਾਂ ਦੇ ਵਸਨੀਕਾਂ ਵਲੋਂ ਅਪਣਾਈ ਜਾ ਰਹੀ ਸਵੈ-ਇਕਾਂਤਵਾਸ ਮੁਹਿੰਮ ਲਾਹੇਵੰਦ ਸਾਬਿਤ ਹੋ ਰਹੀ ਹੈ। ਪਿੰਡ ਰਾਮਗੜ੍ਹ, ਨੁਕੇਰੀਆ, ਮੰਡੀ ਅਮੀਨਗੰਜ, ਚੱਕ ਸੋਹਨਾ ਸੰਦੜ ਆਦਿ ਦੇ ਵਸਨੀਕਾਂ ਨੇ ਨਾਕੇ ਲਗਾ ਕੇ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਪਾਬੰਦੀ ਲਗਾ ਕੇ ਇਕਾਂਤਵਾਸ ਦੀ ਮਿਸਾਲ ਪੇਸ਼ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਨਵਲ ਰਾਮ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਪਿੰਡ ਨੂੰ ਲੱਗਦੇ ਰਸਤਿਆਂ ’ਤੇ ਬੈਰੀਕੇਟਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਤੋਂ ਬਾਹਰ ਵਾਲੇ ਵਿਅਕਤੀ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਾਹਰੋਂ ਜੇਕਰ ਕੋਈ ਪਿੰਡ ਦਾ ਵਿਅਕਤੀ ਐਮਰਜੈਂਸੀ ਹਾਲਾਤ ਦੌਰਾਨ ਬਾਹਰ ਜਾਣਾ ਚਾਹੁੰਦਾ ਹੈ, ਤਾਂ ਉਸ ਦਾ ਪੂਰਾ ਵੇਰਵਾ ਰਜਿਸਟਰ ’ਤੇ ਦਰਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਆਉਣ-ਜਾਣ ਵਾਲੇ ਪਿੰਡ ਦੇ ਵਸਨੀਕਾਂ ਦੇ ਹੱਥਾਂ ਨੂੰ ਸੈਨੀਟਾਈਜ਼ ਵੀ ਕੀਤਾ ਜਾ ਰਿਹਾ ਹੈ।
ਤਸਵੀਰਾਂ 1 ਤੋਂ 3
ਕੋਰੋਨਾ ਵਾਇਰਸ ਦੀ ਫੈਲੀ ਬਿਮਾਰੀ ਕਾਰਨ ਪਿੰਡਾਂ ਦੇ ਵਸਨੀਕਾਂ ਨੇ ਨਾਕੇ ਲਗਾ ਕੇ ਪਿੰਡ ਵਿੱਚ ਬਾਹਰ ਤੋਂ ਆਏ ਵਿਅਕਤੀਆਂ ’ਤੇ ਪਾਬੰਦੀ ਲਗਾ ਕੇ ਆਪਣੇ ਪਿੰਡ ਨੂੰ ਸੁਰੱਖਿਅਤ ਰੱਖਣ ਦਾ ਪ੍ਰਣ ਕੀਤਾ।