ਨਵੀਂ ਦਿੱਲੀ— ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਲਈ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਕਿਸਾਨਾਂ ਨੂੰ ਪ੍ਰਤੀ 2 ਹੈਕਟੇਅਰ 6 ਹਜ਼ਾਰ ਰੁਪਏ ਤਕ ਦੀ ਸਿੱਧੀ ਮਦਦ ਮਿਲੇਗੀ। ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਅੰਤਰਿਮ ਬਜਟ ‘ਚ ਕਿਸਾਨਾਂ ਲਈ ‘ਇਨਕਮ ਸਪੋਰਟ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਪੀ. ਐੱਮ. ਕਿਸਾਨ ਯੋਜਨਾ ਦਾ ਨਾਂ ਦਿੱਤਾ ਗਿਆ ਹੈ, ਜਿਸ ਦਾ ਫਾਇਦਾ 12 ਕਰੋੜ ਛੋਟੇ ਕਿਸਾਨਾਂ ਨੂੰ ਹੋਵੇਗਾ।
ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਯੋਜਨਾ ‘ਤੇ ਸਾਲਾਨਾ 75 ਹਜ਼ਾਰ ਕਰੋੜ ਰੁਪਏ ਦਾ ਖਰਚ ਆਵੇਗਾ, ਜੋ ਕੇਂਦਰ ਸਰਕਾਰ ਉਠਾਏਗੀ। ਪੀ. ਐੱਮ. ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਸਾਲ ‘ਚ ਤਿੰਨ ਵਾਰ 2-2 ਹਜ਼ਾਰ ਕਰਕੇ 6 ਹਜ਼ਾਰ ਰੁਪਏ ਦਿੱਤੇ ਜਾਣਗੇ।