ਚੰਡੀਗੜ੍ਹ—ਪੰਜਾਬ ਦੇ ਮੁੱਖ ਮੰਤਰੀ ਕੈ.ਅਮਰਿੰਦਰ ਸਿੰਘ ਨੇ ਅੱਜ ਉਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈ. ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਕੰਵਲ ਦੇ ਜੱਦੀ ਪਿੰਡ ਢੁਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਕਿ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਕੰਵਲ ਨੇ ਕਈ ਨਾਵਲਾਂ ਸਮੇਤ ਲਗਭਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ। ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।
Related Posts
ਹੁਣ ਚੀਨੇ ਵੀ ਪੜ੍ਹਨਗੇ ਗੁਰਬਾਣੀ
ਬੀਜਿੰਗ (ਏਜੰਸੀ)— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਚੀਨੀ ਭਾਸ਼ਾ ਵਿਚ ਅਨੁਵਾਦ ਕੀਤਾ ਜਾ ਰਿਹਾ ਹੈ। ਬਹੁਮੱਲੇ ਅਨੁਵਾਦਿਤ ਗ੍ਰੰਥ ਦੀ…
ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਅੱਜ
ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ…
ਜ਼ਿੰਦਗੀ ਦੇ ਪੋਰਸ ਜੋ ਕਿਸੇ ਸਿਕੰਦਰ ਤੋਂ ਨਹੀਂ ਹਾਰੇ
ਰਾਂਚੀ : ਰਾਮੇਸ਼ਵਰ ਮਹਿਤੋ ਦੀਆਂ ਦੋਵੇਂ ਅੱਖਾਂ ਨਹੀਂ ਹਨ। ਉਨ੍ਹਾਂ ਨੂੰ ਕੁਝ ਵੀ ਦਿਖਾਈ ਨਹੀਂ ਦਿੰਦਾ। 10 ਸਾਲ ਦੇ ਸਨ,…