ਜਲੰਧਰ — ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਹੇਠਲੇ ਤਾਪਮਾਨ ‘ਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ, ਲੁਧਿਆਣਾ ਅਤੇ ਨਾਲ ਲੱਗਦੇ ਇਲਾਕਿਆਂ ‘ਚ ਹਲਕੀ ਪਾਕੇਟ ਰੇਨ ਹੋਣ ਦੀ ਖਬਰ ਹੈ। ਬੀਤੇ ਦਿਨ ਘੱਟੋ-ਘੱਟ 10 ਡਿਗਰੀ ਅਤੇ ਵੱਧ ਤੋਂ ਵੱਧ 18 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। 11 ਦਸੰਬਰ ਤੱਕ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਹਲਕਾ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਇਸ ਦੇ ਬਾਵਜੂਦ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਹੇਠਲਾ ਤਾਪਮਾਨ 12 ਅਤੇ ਉਪਰ ਦਾ 20 ਡਿਗਰੀ ਸੈਲਸੀਅਸ ਰਹੇਗਾ। 12 ਤੋਂ 14 ਦਸੰਬਰ ਤੱਕ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਦੇਰ ਰਾਤ ਅਤੇ ਸਵੇਰ ਦੇ ਸਮੇਂ ਧੁੰਦ ਪੈਣ ਦੇ ਆਸਾਰ ਹਨ। 11 ਦਸੰਬਰ ਨੂੰ ਹੇਠਲਾ ਤਾਪਮਾਨ 2 ਡਿਗਰੀ ਸੈਲਸੀਅਸ ਘੱਟ ਹੋ ਕੇ 10 ਹੋਣ ਦੀ ਸੰਭਾਵਨਾ ਹੈ। ਤਾਪਮਾਨ ‘ਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦੇ ਆਸਾਰ ਹਨ। 15 ਅਤੇ 16 ਦਸੰਬਰ ਨੂੰ ਆਸਮਾਨ ਸਾਫ ਰਹੇਗਾ। ਤਾਪਮਾਨ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਰਹੇਗਾ। ਪਹਾੜੀ ਖੇਤਰਾਂ ‘ਚ ਬਰਫਬਾਰੀ ਵੀ ਹੋ ਸਕਦੀ ਹੈ।
Related Posts
ਕੋਰੋਨਾਵਾਇਰਸ ਨੇ ਧਾਰਿਆ ਭਿਆਨਕ ਰੂਪ, ਦੁਨੀਆ ਭਰ ‘ਚ ਕੇਸਾਂ ਦੀ ਗਿਣਤੀ 10 ਲੱਖ ਤੋਂ ਪਾਰ, 51,000 ਤੋਂ ਵੱਧ ਮੌਤਾਂ
ਨਵੀਂ ਦਿੱਲੀ: ਏਐਫਪੀ ਨੇ ਵਿਸ਼ਵ ਭਰ ਦੇ ਦੇਸ਼ਾਂ ਵੱਲੋਂ ਜਾਰੀ ਕੀਤੇ ਅਧਿਕਾਰਤ ਅੰਕੜਿਆਂ ਤੇ ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਦੇ ਅਧਾਰ…
ਆਉਣ ਵਾਲੇ ਦਿਨਾਂ ‘ਚ ਜ਼ੋਰ ਫੜੇਗੀ ਠੰਡ, ਡਿੱਗੇਗਾ 10 ਡਿਗਰੀ ਪਾਰਾ
ਜਲੰਧਰ— ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਠੰਡ ਪੈਣ ਨਾਲ ਸੂਬੇ ‘ਚ ਸਮੌਗ ਵੱਧਣੀ ਸ਼ੁਰੂ ਹੋ ਗਈ ਹੈ।…
ਲੋਕ ਸਭਾ ਚੋਣਾਂ ਵਿੱਚ ਬੁਨਿਆਦੀ ਮੁੱਦੇ ਗਾਇਬ : ਬਲਕਰਨ ਮੋਗਾ
ਮੋਗਾ : ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ…