ਨਵੀਂ ਦਿੱਲੀ: ਲੌਕਡਾਊਨ 2.0 ਲਈ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਦੇਸ਼ ਭਰ ਵਿਚ ਹਵਾਈ, ਰੇਲ ਅਤੇ ਸੜਕੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਜਨਤਕ ਥਾਵਾਂ ‘ਤੇ ਫੇਸ ਕਵਰਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਰੂਰੀ ਚੀਜ਼ਾਂ ਲਈ ਰੇਲ ਗੱਡੀਆਂ ਦੀ ਆਗਿਆ ਹੈ। ਹੌਟਸਪੌਟ ਖੇਤਰਾਂ ‘ਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਸਾਰੀਆਂ ਜਨਤਕ ਥਾਵਾਂ ਬੰਦ ਰਹਿਣਗੀਆਂ।
ਹਰ ਤਰ੍ਹਾਂ ਦੀਆਂ ਧਾਰਮਿਕ ਗਤੀਵਿਧੀਆਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸਾਰੇ ਵਿਦਿਅਕ ਅਦਾਰੇ ਵੀ 3 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਨਵੀਂ ਦਿਸ਼ਾ ਨਿਰਦੇਸ਼ਾਂ ‘ਚ ਪੇਂਡੂ ਭਾਰਤ ਦਾ ਧਿਆਨ ਰੱਖਿਆ ਗਿਆ ਹੈ। ਕਿਸਾਨਾਂ ਦੀਆਂ ਫਸਲਾਂ ਅਤੇ ਮਨਰੇਗਾ ਮਜ਼ਦੂਰਾਂ ਲਈ ਵੀ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ।