ਜੀਰਕਪੁਰ : ਜ਼ੀਰਕਪੁਰ ਦੇ ਨੇੜਲੇ ਪਿੰਡ ਦਿਆਲਪੁਰਾ ਤੋਂ ਇੱਕ ਦੋ ਬੱਚਿਆਂ ਦੀ ਮਾਂ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਲਾਪਤਾ ਔਰਤ ਦੇ ਪਤੀ ਨੇ ਆਪਣੀ ਪਤਨੀ ਦੇ ਉਸ ਦੇ ਪ੍ਰੇਮੀ ਨਾਲ ਫਰਾਰ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਾਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਦਿਆਲਪਰਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 12 ਸਾਲ ਪਹਿਲਾ ਰੰਜਨਾ ਵਾਸੀ ਬਿਹਾਰ ਨਾਲ ਹੋਇਆ ਸੀ । ਜਿਸ ਤੋਂ ਉਸ ਦੇ ਦੋ ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਰੰਜਨਾ ਚੰਡੀਗੜ• ਸੈਕਟਰ 32 ਦੇ ਸੈਂਟ ਐਨੀਜ਼ ਸਕੂਲ ਦੀ ਬੱਸ ਵਿਚ ਬਤੌਰ ਸਹਾਇਕ ਲੱਗੀ ਹੋਈ ਹੈ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ ਕਰੀਬ 6 ਵਜੇ ਉਸ ਦੀ ਪਤਨੀ ਰੰਜਨਾ ਆਪਣੇ ਕੰਮ ਤੇ ਗਈ ਸੀ ਪਰ ਹੁਣ ਤੱਕ ਵਾਪਿਸ ਨਹੀ ਪਰਤੀ। ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਪਤਨੀ ਰੰਜਨਾ ਨੂੰ ਅਸ਼ੋਕ ਕੁਮਾਰ ਪੁੱਤਰ ਗੋਰਖ ਨਾਥ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਪੀਰ ਮੁਛੱਲਾ ਵਿਆਹ ਕਰਵਾਉਣ ਦਾ ਝਾਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਿਸ ਵਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਉਨ•ਾਂ ਦੀ ਭਾਲ ਆਰੰਭ ਕਰ ਦਿੱਤੀ ਹੈ।
Related Posts
ਚੰਡੀਗੜ੍ਹ ਵਿਚ ਕੁੜੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
ਚੰਡੀਗੜ੍ਹ : ਦੁਨੀਆਂ ਵਿੱਚ ਕਹਿਰ ਵਰਤਾ ਰਹੇ ਕਰੋਨਾ ਦਾ ਕਹਿਰ ਦੇਸ਼ ਦੇ ਸੂਬਿਆਂ ਵਿੱਚ ਵੱਖ ਵੱਖ ਤਰ੍ਹਾਂ ਨਾਲ ਸਾਹਮਣੇ ਆਉਣਾ…
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ
ਪਟਿਆਲਾ : ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ‘ਚ ਭਰਤੀ ਲਈ ਇੱਕ ਭਰਤੀ ਰੈਲੀ…
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ…